ਅਮਰੀਕਾ ਵਿੱਚ ਸ਼ਹੀਦ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਡਾਕਖਾਨੇ ਦਾ ਨਾਂਅ ਰੱਖਣ ਬਾਰੇ ਬਿੱਲ ਨੂੰ ਮਨਜ਼ੂਰੀ

ਹਿਊਸਟਨ, 5 ਦਸੰਬਰ (ਸ.ਬ.) ਪਿਛਲੇ ਸਾਲ 27 ਸਤੰਬਰ ਨੂੰ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਡਿਪਟੀ ਸ਼ੈਰਫ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਹਿਊਸਟਨ ਦੇ ਇੱਕ ਪੋਸਟਆਫਿਸ ਦਾ ਨਾਂਅ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਣ ਲਈ ਅਮਰੀਕੀ ਸੰਸਦ ਦੇ ਉਚ ਸਦਨ ਸੈਨੇਟ ਨੇ ਸਰਵਸੰਮਤੀ ਇਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤੁਹਾਨੂੰ ਯਾਦ ਹੋਵੇਗਾ ਪਿਛਲੇ ਸਾਲ ਇੱਕ ਟ੍ਰੈਫ਼ਿਕ ਸਟਾਪ ਦੌਰਾਨ ਇੱਕ ਸਿਰਫਿਰੇ ਨੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ|
ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿੱਧੀ ਸਭਾ ਸਤੰਬਰ ਵਿਚ ਹੀ ਦੋ-ਪੱਖੀ ਸਮਰਥਨ ਨਾਲ ਹਿਊਸਟਨ ਦੇ 315 ਏਡਿਕਸ ਹਾਵੇਲ ਰੋਡ ਸਥਿਤ ਪੋਸਟ ਆਫ਼ਿਸ ਦਾ ਨਾਮ ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਬਿਲਡਿੰਗ’ ਕਰਨ ਨੂੰ ਆਪਣੀ ਮਨਜ਼ੂਰੀ ਦੇ ਚੁੱਕੀ ਹੈ| ਹੁਣ ਇਸ ਬਿੱਲ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਸਤਾਖ਼ਰ ਲਈ ਵ੍ਹਾਈਟ ਹਾਊਸ ਭੇਜਿਆ ਜਾਵੇਗਾ| ਇਸ ਬਿੱਲ ਦੇ ਅਮਲ ਤੋਂ ਬਾਅਦ ਹਿਊਸਟਨ ਸਥਿਤ ਇਹ ਦੂਜਾ ਪੋਸਟ ਆਫ਼ਿਸ ਹੋਵੇਗਾ, ਜਿਸ ਦਾ ਨਾਮ ਕਿਸੇ ਭਾਰਤੀ ਦੇ ਨਾਮ ਤੇ ਹੋਵੇਗਾ| ਇਸ ਤੋਂ ਪਹਿਲਾਂ ਦੱਖਣੀ ਕੈਲੀਫੋਰਨੀਆ ਵਿਚ ਕਾਂਗਰਸ ਮੈਂਬਰ ਰਹੇ ਦਲੀਪ ਸਿੰਘ ਸੌਂਧ ਨੂੰ ਸਾਲ 2006 ਵਿਚ ਇਹ ਸਨਮਾਨ ਮਿਲਿਆ ਸੀ|

Leave a Reply

Your email address will not be published. Required fields are marked *