ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਸ਼ਾਮਲ ਸੀ ਰੂਸ : ਨਿੱਕੀ ਹੇਲੀ

ਵਾਸ਼ਿੰਗਟਨ, 3 ਅਪ੍ਰੈਲ (ਸ.ਬ.) ਸੰਯੁਕਤ ਰਾਸ਼ਟਰ ਵਿੱਚ ਨਿਯੁਕਤ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਰੂਸ ਨਿਸ਼ਚਿਤ ਤੌਰ ਤੇ ਸ਼ਾਮਲ ਸੀ| ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਮਾਮਲਾ ਸੁਲਝ     ਜਾਵੇਗਾ| ਨਿੱਕੀ ਨੇ ਕਿਹਾ ਕਿ ਰੂਸ, ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲ ਅੰਦਾਜ਼ੀ ਕਰਨ ਵਿੱਚ ਸ਼ਾਮਲ ਸੀ| ਹਾਲਾਂਕਿ ਰੂਸ ਇਸ ਤੋਂ ਸਾਫ ਇਨਕਾਰ ਕਰ ਚੁੱਕਾ ਹੈ|
ਨਿੱਕੀ ਹੇਲੀ ਨੇ ਅਮਰੀਕੀ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਨਿਸ਼ਚਿਤ ਤੌਰ ਤੇ ਮੈਨੂੰ ਲੱਗਦਾ ਹੈ ਕਿ ਰੂਸ, ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਸ਼ਾਮਲ ਸੀ| ਇਸ ਬਾਰੇ ਕੋਈ ਸਵਾਲ ਨਹੀਂ ਹੈ| ਅਸੀਂ ਨਹੀਂ ਚਾਹੁੰਦੇ ਕਿ ਕੋਈ ਦੇਸ਼ ਸਾਡੀਆਂ ਚੋਣਾਂ ਵਿੱਚ ਕਦੇ ਸ਼ਾਮਲ ਹੋਵੇ|
ਜਿਕਰਯੋਗ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਸੀ ਕਿ ਉਨ੍ਹਾਂ ਦਾ ਦੇਸ਼ ਸਾਲ 2016 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲ ਅੰਦਾਜ਼ੀ ਕੀਤੀ ਸੀ|

Leave a Reply

Your email address will not be published. Required fields are marked *