ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਵੰਤ ਸਿੰਘ ਆਜ਼ਾਦ ਦੇ ਪੰਥਕ ਢਾਡੀ ਜੱਥੇ ਨੇ ਬਾਬਾ ਦੀਪ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਸੀਸ ਤਲੀ ਤੇ ਧਰ ਕੇ ਆਪਣਾ ਪ੍ਰਣ ਨਿਭਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੂਰਵਕ ਜਾਣੂੰ ਕਰਾਇਆ| ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਹਿਰਦੈਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਪ੍ਰਿਤਪਾਲ ਸਿੰਘ, ਭਾਈ ਰਵਿੰਦਰ ਸਿੰਘ ਜੀ, ਭਾਈ ਕੁਲਤਾਰ ਸਿੰਘ ਬਨੂੜ, ਭਾਈ ਧਰਮ ਸਿੰਘ, ਭਾਈ ਨਿਸ਼ਾਨ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ| ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *