ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਕੱਢਿਆ ਪੈਦਲ ਮਾਰਚ

ਨਵੀਂ ਦਿੱਲੀ, 11 ਅਕਤੂਬਰ (ਸ.ਬ.) ਕਾਂਗਰਸ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜੈ ਸਿੰਘ ਦੀ ਕੰਪਨੀ ਦੇ ਟਰਨ ਓਵਰ ਵਿੱਚ ਅਚਾਨਕ ਵਾਧੇ ਨੂੰ ਲੈ ਕੇ ਦੇਸ਼ਭਰ ਵਿੱਚ ਹੱਲਾ ਬੋਲ ਅਭਿਆਨ ਚਲਾਇਆ| ਦਿੱਲੀ ਵਿੱਚ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ ਦੀ ਅਗਵਾਈ ਵਿੱਚ ਹਜਾਰਾਂ ਵਰਕਰਾਂ ਨੇ ਸੜਕ ਤੇ ਪੈਦਲ ਮਾਰਚ  ਕੱਢਿਆ| ਪਾਰਟੀ ਵਰਕਰਾਂ ਨੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ| ਪ੍ਰੋਗਰਾਮ ਪਹਿਲਾਂ ਤੋਂ ਨਿਰਧਾਰਿਤ ਸੀ, ਇਸ ਕਾਰਨ ਦਿੱਲੀ ਪੁਲੀਸ ਨੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੂਰੀ ਤਿਆਰੀਆਂ ਕਰ ਲਈਆਂ ਸਨ| ਕਾਂਗਰਸ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦਫਤਰ ਨੇੜੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਉਨ੍ਹਾਂ ਦੇ ਬੇਟੇ ਜੈ ਸ਼ਾਹ ਦਾ ਪੁਤਲਾ ਸਾੜਿਆ|

Leave a Reply

Your email address will not be published. Required fields are marked *