ਅਰਦਾਸ ਦਿਵਸ ਆਯੋਜਿਤ

ਚੰਡੀਗੜ੍ਹ, 19 ਜਨਵਰੀ (ਸ.ਬ.) ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸੈਕਟਰ-35 ਬੀ ਵਿਖੇ ਬੱਚਿਆਂ ਦੇ ਸਲਾਨਾ ਪ੍ਰੀਖਿਆ ਦੀ ਸਫਲਤਾ ਲਈ ਸਕੂਲ ਵਿੱਚ ਅਰਦਾਸ ਦਿਵਸ ਮਨਾਇਆ ਗਿਆ|
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ| ਸਕੂਲ ਦੇ ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਇਨਾਮ ਵੀ ਵੰਡੇ ਗਏ| ਇਸ ਮੌਕੇ ਭਾਈ ਪਵਿਤਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਸੈਕਟਰ-22 ਚੰਡੀਗੜ੍ਹ ਵੱਲੋਂ ਗੁਰਮਤਿ ਵਿਚਾਰ ਬੱਚਿਆਂ ਨਾਲ ਸਾਂਝਾ ਕੀਤਾ ਗਿਆ|
ਇਸ ਮੌਕੇ ਸਕੂਲ ਦੇ ਚੇਅਰਮੈਨ ਤਾਰਾ ਸਿੰਘ ਵੱਲੋਂ ਮੈਗਜ਼ੀਨ ਫਤਿਹ ਨੂੰ ਜਾਰੀ ਕੀਤਾ ਗਿਆ| ਸਕੂਲ ਦੀ ਮਿਊਜ਼ਿਕ ਟੀਚਰ ਸ੍ਰੀਮਤੀ ਗੁਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਕਮੇਟੀ ਵੱਲੋਂ ਮਿਊਜ਼ਿਕ ਕਲਾਸ ਦੇ ਸਾਰੇ ਬੱਚਿਆਂ ਵਲੋਂ ਸ਼ਬਦ ਗਾਇਨ ਤੇ ਉਨ੍ਹਾਂ ਨੂੰ ਇਨਾਮ ਦਿੱਤਾ ਗਿਆ| ਅਖੀਰ ਵਿੱਚ ਸਕੂਲ ਦੇ ਮੈਨੇਜਰ ਸੁਰਿੰਦਰ ਸਿੰਘ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ| ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *