ਅਰਦਾਸ ਦਿਵਸ ਸਮਾਗਮ ਕਰਵਾਇਆ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3ਬੀ1 ਐਸ ਏ ਐਸ ਨਗਰ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਸੁਖਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਜੀਤ ਸਿੰਘ ਨੂਰ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁਟ ਵਰਤਿਆ|

Leave a Reply

Your email address will not be published. Required fields are marked *