ਅਰਵਿੰਦਰ ਸਿੰਘ ਬਿੰਨੀ ਵੱਲੋਂ ਆਪਣੀ ਚੋਣ ਮੁਹਿੰਮ ਤੇਜ਼

ਐਸ.ਏ.ਐਸ. ਨਗਰ, 5 ਫਰਵਰੀ (ਜਸਵਿੰਦਰ ਸਿੰਘ) ਆਉਣ ਵਾਲੀ 14 ਫਰਵਰੀ ਨੂੰ ਮੁਹਾਲੀ ਨਗਰ ਨਿਗਮ ਦੀ ਚੋਣ ਲੜ ਰਹੇ ਵਾਰਡ ਨੰਬਰ 46 ਤੋਂ ਅਕਾਲੀ ਦਲ ਦੇ ਉਮੀਦਵਾਰ ਸz. ਅਰਵਿੰਦਰ ਸਿੰਘ ਬਿੰਨੀ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਮੁਹਾਲੀ ਪਿੰਡ ਵਿਖੇ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸz. ਬਿੰਨੀ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਿਹਾ ਹੈ ਅਤੇ ਪਾਰਟੀ ਦੇ 10 ਸਾਲਾਂ ਦੇ ਰਾਜ ਵਿੱਚ ਮੁਹਾਲੀ ਸ਼ਹਿਰ ਨੇ ਜਿਸ ਤੇਜ਼ੀ ਨਾਲ ਵਿਕਾਸ ਕੀਤਾ ਹੈ, ਉਸਨੂੰ ਦੇਖਦਿਆ ਉਨ੍ਹਾਂ ਨੂੰ ਆਪਣੀ ਜਿੱਤ ਯਕੀਨੀ ਨਜ਼ਰ ਆ ਰਹੀ ਹੈ।

Leave a Reply

Your email address will not be published. Required fields are marked *