ਅਲਕਾ ਲਾਂਬਾ ਵਲੋਂ ਨਰਿੰਦਰ ਸ਼ੇਰਗਿੱਲ ਦੇ ਹੱਕ ਵਿੱਚ ਚੋਣ ਰੈਲੀ

ਐਸ.ਏ.ਐਸ.ਨਗਰ, 23 ਜਨਵਰੀ (ਸ.ਬ.) ਮਟੌਰ ਵਿਖੇ ਬੀਤੀ ਰਾਤ ਆਮ ਆਦਮੀ ਪਾਰਟੀ ਵਲੋਂ ਇਕ ਚੋਣ ਰੈਲੀ ਕੀਤੀ ਗਈ| ਇਸ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਚਾਂਦਨੀ ਚੌਂਕ ਦੀ ਵਿਧਾਇਕ ਅਲਕਾ ਲਾਂਬਾ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚਲ ਰਹੀ ਹੈ ਅਤੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ  ਭਰਪੂਰ  ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਪ੍ਰਤੀਕ ਹੁੰਦਾ ਹੈ ਕਿ ਪੰਜਾਬ ਵਿਚ ਅਕਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ| ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਬਜੁਰਗਾਂ ਨੂੰ ਨਿਗੁਣੀ ਪੈਨਸ਼ਨ ਮਿਲ ਰਹੀ ਹੈ, ਇਸ ਤੋਂ ਇਲਾਵਾ ਵੱਡੀ ਗਿਣਤੀ ਬਜ਼ੁਰਗ ਬੁਢਾਪਾ ਪੈਨਸ਼ਨ ਲੈਣ ਲਈ ਤਰਸ ਰਹੇ ਹਨ| ਉਹਨਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾਵੇਗਾ ਅਤੇ ਬੇਰੁਜਗਾਰੀ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ|
ਇਸ ਮੌਕੇ ਸੰਬੋਧਨ ਕਰ ਇਹਨਾਂ ਹਲਕਾ ਮੁਹਾਲੀ ਤੋਂ ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਇਲਾਕੇ ਦੇ ਲੋਕ ਉਹਨਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਉਹ ਇਲਾਕੇ ਦੇ  ਲੋਕਾਂ ਦੇ ਮਸਲੇ ਭਲੀਭਾਂਤ ਸਮਝਦੇ ਹਨ ਅਤੇ  ਉਹ ਮੁਹਾਲੀ ਵਾਸੀਆਂ ਦੇ ਮਸਲੇ ਹੱਲ ਕਰਨ ਲਈ ਪੂਰਾ ਜੋਰ ਲਗਾ ਦੇਣਗੇ| ਇਸ ਮੌਕੇ ਵੱਡੀ ਗਿੱਣਤੀ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *