ਅਵਾਰਾ ਕੁੱਤਿਆਂ ਤੇ ਅਵਾਰਾ ਡੰਗਰਾਂ ਨੂੰ ਕਾਬੂ ਕੀਤਾ ਜਾਵੇ : ਪ੍ਰੇਮੀ

ਬਲੌਂਗੀ, 6 ਨਵੰਬਰ (ਪਵਨ ਰਾਵਤ ) ਬਲੌਂਗੀ ਪਿੰਡ ਵਿੱਚ ਅਵਾਰਾ ਕੁੱਤਿਆਂ ਅਤੇ ਆਵਾਰਾ ਡੰਗਰਾਂ ਦੀ ਗਿਣਤੀ ਬਹੁਤ ਵੱਧ ਗਈ ਹੈ, ਜਿਸ ਕਾਰਨ ਲੋਕ ਬਹੁਤ ਦੁਖੀ ਹੋ ਰਹੇ ਹਨ| ਲਗਾਤਾਰ ਵੱਧਦੇ ਇਹ ਆਵਾਰਾ ਕੁੱਤੇ ਅਤੇ ਆਵਾਰਾ ਪਸ਼ੂ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ|
ਸਮਾਜ ਸੇਵੀ ਆਗੂ ਸ੍ਰੀ ਬੀ ਸੀ ਪ੍ਰੇਮੀ ਨੇ ਦੱਸਿਆ ਕਿ ਪਿੰਡ ਬਲੌਂਗੀ ਦੀ ਜਮੀਨ ਤੇ ਪਸ਼ੂ ਦਾ ਸਰਕਾਰੀ ਵੈਂਟਨਰੀ ਪੋਲੀਕਲੀਨਿਕ ਬਣਿਆ ਹੋਇਆ ਹੈ ਪ੍ਰੰਤੂ ਆਵਾਰਾ ਕੁੱਤਿਆਂ ਦੀ ਨਸਬੰਦੀ ਨਾ ਕੀਤੇ ਜਾਣ ਕਾਰਨ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ| ਇਹ ਆਵਾਰਾ ਕੁੱਤੇ ਆਏ ਦਿਨ ਲੋਕਾਂ ਨੂੰ ਵੱਢਣ ਦਾ ਯਤਨ ਕਰਦੇ ਹਨ|
ਉਹਨਾਂ ਕਿਹਾ ਕਿ ਪਿੰਡ ਵਿੱਚ ਆਵਾਰਾ ਪਸ਼ੂਆਂ ਦੀ ਗਿਣਤੀ ਵੀ ਬਹੁਤ ਵੱਧ ਗਈ ਹੈ ਜਿਹਨਾਂ ਕਾਰਨ ਹਰ ਪਾਸੇ ਹੀ ਗੰਦਗੀ ਫੈਲ ਰਹੀ ਹੈ| ਉਹਨਾਂ ਮੰਗ ਕੀਤੀ ਕਿ ਇਹਨਾਂ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਇਸ ਸੰਬੰਧੀ ਪੇਸ਼ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *