ਅਸ਼ੋਕ ਝਾਅ ਦੇ ਚੋਣ ਪ੍ਰਚਾਰ ਲਈ ਪਹੁੰਚੀ ਭਾਜਪਾ ਦੀ ਸੂਬਾ ਲੀਡਰਸ਼ਿਪ

ਐਸ.ਏ.ਐਸ.ਨਗਰ, 8 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 44 ਤੋਂ ਭਾਜਪਾ ਦੇ ਉਮੀਦਵਾਰ ਸ੍ਰੀ ਅਸ਼ੋਕ ਝਾਅ ਦੀ ਚੋਣ ਮੁਹਿੰਮ ਨੂੰ ਤੇਜ ਕਰਨ ਲਈ ਇੱਕ ਵਿਸ਼ੇਸ਼ ਚੋਣ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਸ੍ਰੀ ਸੁਭਾਸ਼ ਸ਼ਰਮਾ, ਸੂਬਾ ਕਾਰਜਕਾਰੀ ਮੈਂਬਰ ਸz. ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ, ਸੀਨੀਅਰ ਲੀਡਰ ਸ੍ਰੀ ਅਰਵਿੰਦ ਮਿੱਤਲ ਅਤੇ ਸ੍ਰੀ ਕੇ. ਡੀ.ਭੰਡਾਰੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਲੋਕਾਂ ਦਾ ਭਾਰੀ ਇੱਕਠ ਦੇਖ ਕੇ ਪਤਾ ਚਲਦਾ ਹੈ ਕਿ ਸ੍ਰੀ ਅਸ਼ੋਕ ਝਾਅ ਲੋਕਾਂ ਵਿੱਚ ਕਿੰਨੇ ਹਰਮਨ ਪਿਆਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੇਖਕੇ ਜਾਹਿਰ ਹੁੰਦਾ ਹੈ ਕਿ ਇਸ ਵਾਰਡ ਵਿੱਚ ਸ੍ਰੀ ਝਾਅ ਦੀ ਜਿੱਤ ਯਕੀਨੀ ਹੈ।

ਇਸ ਮੌਕੇ ਸ੍ਰੀ ਅਸ਼ੋਕ ਝਾਅ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਿੱਛਲੇ ਕਾਰਜਕਾਲ ਦੌਰਾਨ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਲੋਕਾਂ ਦੀਆਂ ਸੱਮਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਹੀ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿੱਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ਦੇ ਆਧਾਰ ਤੇ ਹੀ ਵੋਟਾਂ ਮੰਗ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਵਸ਼ਿਸ਼ਟ, ਵੀ.ਕੇ. ਵੈਦ, ਰਾਮ ਕੁਮਾਰ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *