ਅਹਿਮਦਾਬਾਦ ਹਸਪਤਾਲ ਅੱਗ : ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਨਵੀਂ ਦਿੱਲੀ, 6 ਅਗਸਤ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਤੇ ਦੁੱਖ ਜਤਾਇਆ ਹੈ| ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ| ਅੱਗ ਲੱਗਣ ਦੀ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ| 
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਅਹਿਮਦਾਬਾਦ ਦੀ ਮੇਅਰ ਬਿਜਲ     ਪਟੇਲ ਨਾਲ ਇਸ ਸਿਲਸਿਲੇ ਵਿੱਚ ਗੱਲ ਕੀਤੀ ਅਤੇ ਹਾਲਾਤ ਦਾ ਜਾਇਜ਼ਾ ਲਿਆ| ਜਿਕਰਯੋਗ ਹੈ ਕਿ ਅਹਿਮਦਾਬਾਦ ਵਿੱਚ ਨਵਰੰਗਪੁਰ ਇਲਾਕੇ ਦੇ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿੱਚ ਤੜਕੇ ਅੱਗ ਲੱਗ ਗਈ, ਜਿਸ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ| ਇਸ ਹਸਪਤਾਲ ਵਿੱਚ ਕੋਵਿਡ-19 ਦੇਮਰੀਜ਼ਾਂ ਦੇ ਇਲਾਜ ਕੀਤਾ ਜਾ ਰਿਹਾ ਸੀ| 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅਹਿਮਦਾਬਾਦ ਦੇ ਹਸਪਤਾਲ ਵਿੱਚ ਲੱਗੀ ਅੱਗ ਦੀ ਘਟਨਾ ਤੋਂ ਮਨ ਦੁਖੀ ਹੋ ਗਿਆ| ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ| ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ| ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰੂਪਾਨੀ ਅਤੇ ਮੇਅਰ ਪਟੇਲ ਨਾਲ ਗੱਲ ਕਰ ਕੇ ਉਨ੍ਹਾਂ ਨੇ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ| ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਲੋਕਾਂ ਨੂੰ ਹਰਸੰਭਵ ਮਦਦ ਪਹੁੰਚਾਈ ਜਾ ਰਹੀ ਹੈ| ਸਥਾਨਕ ਅਧਿਕਾਰੀਆਂ ਮੁਤਾਬਕ ਹਸਪਤਾਲ ਵਿੱਚ ਕੋਵਿਡ-19 ਦੇ ਕਰੀਬ 40 ਹੋਰ ਮਰੀਜ਼ਾਂ ਨੂੰ ਬਚਾ ਲਿਆ ਗਿਆ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| 

Leave a Reply

Your email address will not be published. Required fields are marked *