ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ ਟੀ ਐਫ ਵਲੋਂ ਕੈਮਿਸਟਾਂ ਨਾਲ ਮੀਟਿੰਗ

ਐਸ ਏ ਐਸ ਨਗਰ, 26 ਜੂਨ (ਸ.ਬ.) ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਸਪੈਸ਼ਲ ਟਾਸਕ ਫੋਰਸ ਵਲੋਂ ਏ ਆਈ ਜੀ ਹਰਪ੍ਰੀਤ ਸਿੰਘ ਅਤੇ ਐਸ ਪੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਜਿਲ੍ਹੇ ਦੇ ਕੈਮਿਸਟਾਂ ਨਾਲ ਮੀਟਿੰਗ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕੈਮਿਸਟਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲੀਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਨਸ਼ੇ ਵਾਲੀਆਂ ਦਵਾਈਆਂ ਨਹੀਂ ਵੇਚਣੀਆਂ ਚਾਹੀਦੀਆਂ| ਉਹਨਾਂ ਕਿਹਾ ਕਿ ਨਸ਼ੇ ਵਿਰੁੱਧ ਮੁਹਿੰਮ ਤਾਂ ਹੀ ਸਫਲ ਹੋ ਸਕਦੀ ਹੈ ਜੇ ਸਾਰੇ ਹੀ ਮਿਲ ਕੇ ਸਹਿਯੋਗ ਦੇਣ|
ਇਸ ਮੌਕੇ ਪੁਲੀਸ ਅਧਿਕਾਰੀਆਂ ਵਲੋਂ ਕੈਮਿਸਟਾਂ ਨ ੂੰ ਡੀ ਏ ਪੀ ਓ ਪ੍ਰੋਜੈਕਟ ਅਤੇ ਡਰੱਗਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ|

Leave a Reply

Your email address will not be published. Required fields are marked *