ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 3 ਦਸੰਬਰ ਨੂੰ

ਐਸ.ਏ.ਐਸ.ਨਗਰ, 30 ਨਵੰਬਰ (ਸ.ਬ.) 3 ਦਸੰਬਰ ਨੂੰ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਵਿਖੇ ਆਯੋਜਿਤ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਰਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਹੋਣਗੇ| ਉਨ੍ਹਾਂ ਦੱਸਿਆ ਕਿ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਜ਼ਿਲ੍ਹੇ ਭਰ ਤੋਂ ਦਿਵਿਆਂਗ ਬੱਚੇ ਸ਼ਿਰਕਤ ਕਰਨਗੇ ਅਤੇ ਇਨ੍ਹਾਂ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ

Leave a Reply

Your email address will not be published. Required fields are marked *