ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ ਵਿੱਚ ਐਨਆਈਏ ਵੱਲੋਂ ਛਾਪੇਮਾਰੀ

ਅੰਮ੍ਰਿਤਸਰ, 4 ਫਰਵਰੀ (ਸ.ਬ.) ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ ਵਿਖੇ ਅੱਜ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਵੱਲੋਂ ਛਾਪਾ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਐਨ. ਆਈ. ਏ. ਨੇ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਇਲਾਕੇ ਵਿੱਚ ਅੱਜ ਸਵੇਰੇ ਇਕ ਕੋਠੀ ਵਿੱਚ ਛਾਪੇਮਾਰੀ ਕੀਤੀ।

ਐਨ. ਆਈ. ਏ. ਵੱਲੋਂ ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਕੀਤੀ ਗਈ। ਸੂਤਰਾਂ ਦੇ ਮੁਤਾਬਕ ਉਕਤ ਕੋਠੀ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਅਮਰਜੀਤ ਸਿੰਘ ਨਾਂ ਦਾ ਵਿਅਕਤੀ ਰਹਿ ਰਿਹਾ ਹੈ। ਐਨ. ਆਈ. ਏ. ਕਿਸੇ ਗੰਭੀਰ ਮਾਮਲੇ ਨਾਲ ਸਬੰਧਿਤ ਮੁਲਜ਼ਮ ਦੀ ਭਾਲ ਕਰ ਰਹੀ ਹੈ, ਜਿਸ ਦੌਰਾਨ ਇਹ ਛਾਪੇਮਾਰੀ ਕੀਤੀ ਹੈ।

ਪੁਲੀਸ ਨੂੰ ਉਕਤ ਕੋਠੀ ਵਿੱਚ ਰਹਿੰਦੇ ਵਿਅਕਤੀ ਤੇ ਸ਼ੱਕ ਸੀ, ਜਿਸ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ਸਬੰਧੀ ਕੁੱਝ ਬੋਲਣ ਲਈ ਤਿਆਰ ਨਹੀਂ ਹੋਇਆ।

Leave a Reply

Your email address will not be published. Required fields are marked *