ਅੰਮ੍ਰਿਤਸਰ ਰੇਲ ਹਾਦਸੇ ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 20 ਅਕਤੂਬਰ (ਸ.ਬ.) ਅੰਮ੍ਰਿਤਸਰ ਵਿੱਚ ਬੀਤੇ ਦਿਨ ਦਸ਼ਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੇਲ ਹਾਦਸੇ ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਗੁਟਾਰੇਸ ਨੇ ਟਵੀਟ ਕਰਕੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਕਾਰਨ ਦੁਖੀ ਹਾਂ| ਉਨ੍ਹਾਂ ਕਿਹਾ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਮੌਕਾ ਮਿਲਿਆ ਅਤੇ ਉੱਥੇ ਉਨ੍ਹਾਂ ਨੇ ਲੋਕਾਂ ਦੇ ਨਿੱਘ ਅਤੇ ਉਦਾਰਤਾ ਨੂੰ ਦੇਖਿਆ| ਗੁਟਾਰੇਸ ਨੇ ਕਿਹਾ ਕਿ ਇਸ ਹਾਦਸੇ ਵਿੱਚ ਜਿਨ੍ਹਾਂ ਦੇ ਆਪਣੇ ਚਲੇ ਗਏ ਹਨ, ਉਨ੍ਹਾਂ ਦੇ ਪ੍ਰਤੀ ਉਹ ਡੂੰਘੀ ਹਮਦਰਦੀ ਪ੍ਰਗਟਾਉਂਦੇ ਹਨ| ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਦੀ ਹਮਦਰਦੀ ਹੈ| ਉਨ੍ਹਾਂ ਕਿਹਾ ਕਿ ਉਹ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਆਸ ਕਰਦੇ ਹਨ| ਗੁਆਂਢੀ ਦੇਸ਼ ਪਾਕਿਸਤਾਨ ਨੇ ਵੀ ਅੰਮ੍ਰਿਤਸਰ ਰੇਲ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਕਾਰਨ ਉਹ ਦੁਖੀ ਹਨ| ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਉਹ ਡੂੰਘੀ ਹਮਦਰਦੀ ਪ੍ਰਗਟਾਉਂਦੇ ਹਨ|

Leave a Reply

Your email address will not be published. Required fields are marked *