ਅੰਮ੍ਰਿਤਸਰ ਵਿੱਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ


ਅੰਮ੍ਰਿਤਸਰ, 16 ਦਸੰਬਰ (ਸ.ਬ.) ਇਥੋਂ ਦੇ ਗਿਲਵਾਲੀ ਗੇਟ ਕੋਲ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ| ਮ੍ਰਿਤਕ ਨੌਜਵਾਨ ਦੀ ਪਛਾਣ ਮੰਥਨ ਕੁਮਾਰ ਵਾਸੀ ਲਾਹੌਰੀ ਗੇਟ ਵਜੋਂ ਹੋਈ ਹੈ| ਪ੍ਰਾਪਤ ਜਾਣਕਾਰੀ  ਅਨੁਸਾਰ ਮੰਥਨ ਬੀਤੀ ਰਾਤ ਗਿਲਵਾਲੀ ਗੇਟ ਸਥਿਤ ਇਕ ਕਮਰੇ ਵਿਚ ਗਿਆ ਸੀ, ਜਿੱਥੇ ਕੁਝ ਹੋਰ ਵਿਅਕਤੀ ਆ ਗਏ, ਜਿਨ੍ਹਾਂ ਨੇ ਉਸ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ|
ਇਸ ਦੌਰਾਨ ਅੱਜ ਸਵੇਰੇ ਕਿਸੇ ਵਲੋਂ ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ| ਜਿੱਥੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮੰਥਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਉੱਧਰ ਏ. ਡੀ. ਸੀ. ਪੀ. ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ| ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਇਲਾਕੇ ਵਿਚ ਲੱਗੇ ਸੀ. ਸੀ. ਟੀ ਵੀ. ਕੈਮਰਿਆਂ ਦੀ ਫੂਟੇਜ ਖੰਘਾਲੀ ਜਾ ਰਹੀ ਹੈ| ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਦਾਤ ਦੇਰ ਰਾਤ ਦੀ ਹੈ, ਅਤੇ ਇਥੇ ਨੇੜੇ ਰਹਿੰਦੇ ਲੋਕਾਂ ਵਿੱਚੋਂ ਕਿਸੇ ਨੇ ਵੀ ਗੋਲ਼ੀਆਂ ਚੱਲਣ ਦੀ ਆਵਾਜ਼ ਨਹੀਂ ਸੁਣੀ ਹੈ|

Leave a Reply

Your email address will not be published. Required fields are marked *