ਅੰਮ੍ਰਿਤਸਰ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ

ਅੰਮ੍ਰਿਤਸਰ, 18 ਜੂਨ (ਸ.ਬ.) ਅੰਮ੍ਰਿਤਸਰ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ| ਇੱਥੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਇੱਕ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ| ਹਾਈਵੇਅ ਤੇ ਵਾਪਰਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ| ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ|
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਵਿਅਕਤੀ ਦਿੱਲੀ ਦੇ ਉੱਤਮ ਨਗਰ ਇਲਾਕੇ ਦੇ ਰਹਿਣ ਵਾਲੇ ਸਨ| ਦੋ ਪਰਿਵਾਰ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਆਏ ਸਨ| ਖਲਚੀਆ ਨੇੜੇ ਉਨ੍ਹਾਂ ਦੀ ਸਕਾਰਪੀਓ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ ਅਤੇ ਕਾਰ ਦੇ ਪਰਖੱਚੇ ਉੱਡ ਗਏ|

Leave a Reply

Your email address will not be published. Required fields are marked *