ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋਇਆ ਵਿਕਟੋਰੀਆ ਦਾ ਪੱਬ, ਇੱਕ ਦੀ ਮੌਤ

ਥਾਰਪਡੇਲ, 4 ਅਪ੍ਰੈਲ (ਸ.ਬ.) ਵਿਕਟੋਰੀਆ ਦੇ ਛੋਟੇ ਜਿਹੇ ਸ਼ਹਿਰ ਥਾਰਪਡੇਲ ਦੇ ਮਸ਼ਹੂਰ ਪੱਬ ਵਿੱਚ ਬੀਤੀ ਰਾਤ ਅੱਗ ਲੱਗ ਗਈ, ਜਿਸ ਕਾਰਨ ਇਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ|
ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ| ਪੁਲੀਸ ਨੇ ਦੱਸਿਆ ਕਿ ਫਾਇਰਫਾਈਟਰਜ਼ ਨੂੰ ਅੱਗ ਲੱਗਣ ਦੀ ਸੂਚਨਾ ਰਾਤੀਂ 1.40 ਵਜੇ ਮਿਲੀ ਅਤੇ ਉਨ੍ਹਾਂ ਨੂੰ ਇਸ ਤੇ ਕਾਬੂ ਪਾਉਣ ਲਈ ਇੱਕ ਘੰਟੇ ਤੱਕ ਸਖ਼ਤ ਮਿਹਨਤ ਕਰਨੀ ਪਈ|
ਇਸ ਦੌਰਾਨ ਜਦੋਂ ਫਾਇਰਫਾਈਟਰਜ਼ ਨੇ ਪੱਬ ਦੇ ਅੰਦਰ ਜਾ ਕੇ ਜਾਂਚ ਕੀਤੀ ਤਾਂ ਉੱਥੇ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ| ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ| ਉਨ੍ਹਾਂ ਦੱਸਿਆ ਕਿ ਇਹ ਹਾਦਸੇ ਵਿੱਚ ਕੋਈ ਹੋਰ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਹੈ| ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸੰਬੰਧ ਵਿੱਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *