ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗੇ 2 ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸਿਲੰਡਰ ਵਿੱਚ ਧਮਾਕਾ ਹੋਣ ਨਾਲ ਮੌਤ

ਨਵੀਂ ਦਿੱਲੀ, 24 ਫਰਵਰੀ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਦੁਕਾਨ ਵਿੱਚ ਲੱਗੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ 2 ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਇਕ ਐਲ.ਪੀ.ਜੀ. ਸਿਲੰਡਰ ਵਿੱਚ ਧਮਾਕਾ ਹੋਣ ਕਾਰਨ ਮੌਤ ਹੋ ਗਈ| ਇਸ ਹਾਦਸੇ ਵਿੱਚ 2 ਫਾਇਰ ਬ੍ਰਿਗੇਡ ਕਰਮਚਾਰੀ ਜ਼ਖਮੀ ਵੀ ਹੋ  ਗਏ| ਫਾਇਰ ਬ੍ਰਿਗੇਡ ਵਿਭਾਗ ਦਾ ਇਕ ਦਲ ਤੜਕੇ 5.35 ਵਜੇ ਮਿਲੀ ਸੂਚਨਾ ਤੋਂ ਬਾਅਦ ਅੱਗ ਬੁਝਾਉਣ ਲਈ ਹਾਦਸੇ ਵਾਲੀ ਜਗ੍ਹਾ ਤੇ ਪੁੱਜਿਆ ਸੀ| ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਹੀ ਸਿਲੰਡਰ ਵਿੱਚ ਧਮਾਕਾ ਹੋ ਗਿਆ|
ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ 2 ਫਾਇਰ ਬ੍ਰਿਗੇਡ ਕਰਮਚਾਰੀ ਹਰੀ ਸਿੰਘ ਮੀਣਾ ਅਤੇ ਹਰੀ ਓਮ ਧਮਾਕੇ ਤੋਂ ਬਾਅਦ ਫੈਲੀ ਅੱਗ ਨਾਲ ਘਿਰ ਕੇ ਮਾਰੇ ਗਏ| 2 ਹੋਰ ਫਾਇਰ ਬ੍ਰਿਗੇਡ ਕਰਮਚਾਰੀ ਨਵੀਨ ਅਤੇ ਰਵਿੰਦਰ ਸਿੰਘ ਇਸ ਦੌਰਾਨ ਜ਼ਖਮੀ ਹੋ ਗਏ| ਉਨ੍ਹਾਂ ਦਾ ਇਲਾਜ ਬੀ.ਐਲ. ਕਪੂਰ ਹਸਪਤਾਲ ਵਿੱਚ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ| ਅਧਿਕਾਰੀ ਨੇ ਕਿਹਾ ਕਿ ਸਾਨੂੰ ਤੜਕੇ ਲਗਭਗ 5.30 ਵਜੇ ਵਿਕਾਸਪੁਰੀ ਸਥਿਤ ਲਾਲ ਬਜ਼ਾਰ ਦੇ ਐਚ. ਬਲਾਕ ਦੀ ਇਕ ਛੋਟੀ ਜਿਹੀ ਦੁਕਾਨ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ| 2 ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ਤੇ ਰਵਾਨਾ ਕਰ ਦਿੱਤਾ ਗਿਆ ਸੀ| ਅੱਗ ਲੱਗਣ ਦੀ ਸ਼ੁਰੂਆਤੀ ਕਾਰਨ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ|

Leave a Reply

Your email address will not be published. Required fields are marked *