ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨ ਨੂੰ ਭਾਰਤੀ ਫੌਜ ਨੇ ਦਿੱਤੀ ਸ਼ਰਧਾਂਜ਼ਲੀ

ਸ਼੍ਰੀਨਗਰ, 9 ਜੂਨ (ਸ.ਬ.) ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨ ਨੂੰ ਫੌਜ ਨੇ ਅੱਜ ਸ਼੍ਰੀਨਗਰ ਵਿੱਚ ਸ਼ਰਧਾਂਜ਼ਲੀ ਭੇਂਟ ਕੀਤੀ ਹੈ| ਇਹ ਜਾਂਬਾਜ ਅੱਤਵਾਦੀਆਂ ਦੀ ਘੁਸਪੈਠ ਨੂੰ ਰੋਕਦੇ ਸਮੇਂ ਨੌਗਾਮ ਸੈਕਟਰ ਵਿੱਚ ਸ਼ਹੀਦ ਹੋ ਗਿਆ ਸੀ| ਬੀ.ਐਸ.ਐਫ. ਅਧਿਕਾਰੀਆਂ ਅਤੇ ਜਵਾਨਾਂ ਨੇ ਫੁੱਲ ਭੇਂਟ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ ਹੈ|
ਜ਼ਿਕਰਯੋਗ ਹੈ ਕਿ ਨੌਗਾਮ ਸੈਕਟਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਨੂੰ ਰੋਕਦੇ ਸਮੇਂ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ| ਇਸ ਤਰ੍ਹਾਂ ਉੜੀ ਵਿੱਚ ਵੀ 5-6 ਅੱਤਵਾਦੀਆਂ ਨੇ ਭਾਰਤੀ ਫੌਜ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ ਸੀ| ਇਸ ਗੋਲੀਬਾਰੀ ਵਿੱਚ ਦੋ ਜਵਾਨ ਜ਼ਖਮੀ ਹੋ ਗਏ ਸੀ, ਜਿਨ੍ਹਾਂ ਦਾ ਇਲਾਜ ਫੌਜ ਦੇ ਹਸਪਤਾਲ ਵਿੱਚ ਜਾਰੀ ਹੈ|

Leave a Reply

Your email address will not be published. Required fields are marked *