ਆਂਕੜੇ ਪੇਸ਼ ਕਰਨ ਦੀ ਬਜਾਏ ਜਮੀਨੀ ਪੱਧਰ ਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰੇ ਕਾਂਗਰਸ ਸਰਕਾਰ : ਘੜੂੰਆ

ਖਰੜ, 30 ਜੂਨ (ਸ.ਬ.) ਆਲ ਇੰਡੀਆ ਯੂਥ ਭਲਾਈ ਫਰੰਟ ਪੰਜਾਬ ਦੀ ਮੀਟਿੰਗ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੱਖਣ ਦੀ ਅਗਵਾਈ ਵਿੱਚ ਖਰੜ ਵਿਖੇ ਹੋਈ ਜਿਸ ਵਿੱਚ ਉਚੇਚੇ ਤੌਰ ਤੇ ਪਹੁੰਚੇ ਆਲ ਇੰਡੀਆ ਯੂਥ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਘੜੂੰਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਮੌਜੂਦਾ ਸਰਕਾਰ ਸੁਚੇਤ ਨਹੀਂ ਹੈ| ਉਹਨਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਨਸ਼ਿਆ ਕਰਕੇ ਕਈ ਨੌਜਵਾਨ ਆਪਣੀ ਜਾਨ ਤੋਂ ਹੱਥ ਧੋ ਚੁੱਕੇ ਹਨ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਂਕੜੇ ਪੇਸ਼ ਕਰਨ ਨਾਲ ਕੁਝ ਨਹੀਂ ਹੋਣਾ ਸਗੋਂ ਸਰਕਾਰ ਨੂੰ ਜਮੀਨੀ ਪੱਧਰ ਤੇ ਨਸ਼ੇ ਦੇ ਵੱਡੇ ਕਾਰੋਬਾਰੀਆਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਨਸ਼ਿਆਂ ਨੂੰ ਰੋਕਿਆ ਜਾ ਸਕੇ| ਉਹਨਾਂ ਕਿਹਾ ਕਿ ਸਰਕਾਰ ਦੀਆਂ ਲਾਪਰਵਾਹੀਆਂ ਦੇ ਕਾਰਨ ਪੰਜਾਬ ਦੇ ਮੁੰਡੇ ਕੁੜੀਆ ਅੱਜ ਨਸ਼ਿਆਂ ਵਿੱਚ ਧੁੱਤ ਹੋ ਕੇ ਮਰ ਰਹੇ ਹਨ| ਉਹਨਾਂ ਕਿਹਾ ਕਿ ਸਰਕਾਰ ਚਾਹੇ ਤਾਂ ਨਸ਼ੀਲਿਆ ਵਸਤੂਆਂ ਦੀ ਵਿਕਰੀ ਮੁਕੰਮਲ ਬੰਦ ਹੋ ਸਕਦੀ ਹੈ| ਉਹਨਾਂ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਿਲਾਫ ਇੱਕ ਮੰਚ ਤੇ ਇੱਕਠੇ ਹੋਣ ਤਾਂ ਜੋ ਪੰਜਾਬ ਵਿੱਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਈ ਜਾ ਸਕੇ|
ਇਸ ਮੌਕੇ ਉਹਨਾਂ ਨਾਲ ਪਰਦੀਪ ਸਿੰਘ ਸੱਤੇਮਾਜਰਾ, ਹਰਵਿੰਦਰ ਸਿੰਘ, ਗੁਰਮੁੱਖ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ਠਸਕਾ, ਬਲਦੇਵ ਸਿੰਘ ਢਿੱਲੋਂ, ਨਿਰਮਲ ਖਾਨ, ਇਕਬਾਲ ਸਿੰਘ, ਹਰਜੋਧ ਸਿੰਘ ਖਰੜ, ਨਰਿੰਦਰ ਸਿੰਘ ਮੈਨੀ, ਤਰਲੋਚਨ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ, ਸਪਿੰਦਰ ਸਿੰਘ ਆਦਿ ਮੌਜੂਦ ਸਨ|

Leave a Reply

Your email address will not be published. Required fields are marked *