ਆਂਗਣਵਾੜੀ ਮੁਲਾਜਮਾਂ ਨੂੰ ਕੋਈ ਰਾਹਤ ਨਹੀਂ ਮਿਲ ਸਕਦੀ : ਮੁੱਖ ਮੰਤਰੀ

ਐਸ ਏ ਐਸ ਨਗਰ, 22 ਨਵੰਬਰ (ਸ. ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਸੰਘਰਸ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਵਲੋਂ ਕੋਈ ਵੀ ਰਾਹਤ ਨਹੀਂ ਦਿਤੀ ਜਾ ਸਕਦੀ| ਕੈਪਟਨ ਅੱਜ ਇਥੇ ਮਹਿਲਾ ਉਦਮੀਆਂ ਦੇ ਸੰਮੇਲਨ ਵਿਚ ਹਿੱਸਾ ਲੈਣ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ|
ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਸਬੰਧੀ ਕੀਤੇ ਗਏ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜਮ ਕੱਚੇ ਮੁਲਾਜਮ ਹਨ ਅਤੇ ਇਹਨਾਂ ਨੂੰ ਪੱਕਾ ਕਰਕੇ ਸਰਕਾਰੀ ਮੁਲਾਜਮ ਨਹੀਂ ਬਣਾਇਆ ਜਾ ਸਕਦਾ ਅਤੇ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵਲੋਂ ਕੋਈ ਵੀ ਰਾਹਤ ਨਹੀਂ ਮਿਲ ਸਕਦੀ|
ਅਕਾਲੀ ਦਲ ਵਲੋਂ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਖਹਿਰਾ ਦੇ ਡਰੱਗ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਕਰਨ ਬਾਰੇ ਪੁੱਛੇ ਸਵਾਲ ਬਾਰੇ ਉਹਨਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ| ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ|
ਪੱਤਰਕਾਰਾਂ ਵੱਲੋਂ ਵਿਧਾਇਕ ਖਹਿਰਾ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਬਾਰੇ ਪੁੱਛੇ ਸਵਾਲ ਬਾਰੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਦਾਲਤੀ ਮਾਮਲਾ ਹੈ, ਮਾਮਲਾ ਵੀ ਅਦਾਲਤ ਵਿੱਚ ਹੈ ਅਤੇ ਉਹ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦੇ|
ਇਹ ਪੁੱਛਣ ਤੇ ਕਿ ਬ੍ਰਿਟਿਸ ਹਾਈ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਬ੍ਰਿਟਿਸ ਨਾਗਰਿਕ ਜੱਗੀ ਜੋਹਲ ਉਪਰ ਤਸੱਸਦ ਨਾ ਕਰਨ ਲਈ ਕਿਹਾ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬ੍ਰਿਟਿਸ ਹਾਈਕਮਿਸ਼ਨ ਨੂੰ ਦਸ ਚੁਕੀ ਹੈ ਕਿ ਜਾਂਚ ਪੜਤਾਲ ਦੌਰਾਨ ਬ੍ਰਿਟਿਸ ਨਾਗਰਿਕ ਜੱਗੀ ਜੋਹਲ ਉਪਰ ਕੋਈ ਤਸੱਦਦ ਨਹੀਂ ਹੋ ਰਿਹਾ| ਸਿਰਫ ਕਾਨੂੰਨ ਮੁਤਾਬਿਕ ਹੀ ਕਾਰਵਾਈ ਹੋ ਰਹੀ ਹੈ| ਉਹਨਾਂ ਕਿਹਾ ਕਿ ਸਰਕਾਰ ਕੋਲ ਜੱਗੀ ਜੋਹਲ ਖਿਲਾਫ ਪੁਖਤਾ ਸਬੂਤ ਹਨ ਅਤੇ ਸਬੂਤਾਂ ਦੇ ਆਧਾਰ ਉਪਰ ਹੀ ਪੰਜਾਬ ਸਰਕਾਰ ਵਲੋਂ ਜੱਗੀ ਜੋਹਲ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਜੱਗੀ ਜੋਹਲ ਖਿਲਾਫ ਕਾਨੂੰਨ ਮੁਤਾਬਿਕ ਹੀ ਕਾਰਵਾਈ ਹੋ ਰਹੀ ਹੈ ਮਨੁੱਖੀ ਅਧਿਕਾਰਾਂ ਦਾ ਕੋਈ ਘਾਣ ਨਹੀਂ ਹੋ ਰਿਹਾ|

Leave a Reply

Your email address will not be published. Required fields are marked *