ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਧਰਨਾ

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਸੀਟੂ ਵਲੋਂ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਆਪਣੇ ਆਪ ਨੂੰ ਗ੍ਰਿਫਤਾਰੀਆਂ ਲਈ ਪੇਸ਼ ਕੀਤਾ ਗਿਆ| ਇਸ ਮੌਕੇ ਸੰਬੌਧਨ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਪਿਛਲੇ 54 ਦਿਨਾਂ ਤੋਂ ਆਂਗਣਵਾੜੀ ਮੁਲਾਜਮ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਇਹਨਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹੈ| ਉਹਨਾਂ ਕਿਹਾ ਕਿ ਸੰਗਠਤ ਬਾਲ ਵਿਕਾਸ ਸੇਵਾਵਾਂ ਸਕੀਮ ਪਿਛਲੇ 42 ਸਾਲਾਂ ਤੋਂ ਕੰਮ ਕਰ ਰਹੀ ਹੈ ਅਤੇ ਇਹ ਸਕੀਮ ਰਾਜ ਦੇ ਗਰੀਬ ਬੱਚਿਆਂ ਦੀ ਸਿਹਤ ਸੰਭਾਲ, ਪੋਸ਼ਣ ਤੇ ਸਿੱਖਿਆ ਮੁਹਾਈਆ ਕਰਵਾ ਰਹੀ ਹੈ| ਇਸ ਸਕੀਮ ਤਹਿਤ 26,833 ਆਂਗਣਵਾੜੀ ਕੇਂਦਰਾਂ ਵਿੱਚ 54 ਹਜਾਰ ਆਂਗਣਵਾੜੀ ਮੁਲਾਜਮ ਅਤੇ ਹੈਲਪਰ ਕੰਮ ਕਰ ਰਹੇ ਹਨ|
ਉਹਨਾਂ ਕਿਹਾ ਕਿ ਇਹਨਾਂ ਮੁਲਾਜਮਾਂ ਨੂੰ ਸਰਕਾਰ ਨੇ ਪੱਕਾ ਕਰਨ ਦੀ ਥਾਂ ਉਹਨਾਂ ਤੋਂ ਰੁਜਗਾਰ ਹੀ ਖੋਹ ਰਹੀ ਹੈ ਜਿਸ ਕਾਰਨ ਮੁਲਾਜਮਾਂ ਵਿੱਚ ਰੋਸ ਪੈਦਾ ਹੋ ਗਿਆ ਹੈ| ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜਮਾਂ ਦੇ ਰੁਜਗਾਰ ਦੀ ਗਾਰੰਟੀ ਦਿੱਤੀ ਜਾਵੇ|

Leave a Reply

Your email address will not be published. Required fields are marked *