ਆਂਗਣਵਾੜੀ ਵਰਕਰਾਂ ਨੂੰ ਲੰਮੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ

ਐਸ ਏ ਐਸ ਨਗਰ, 23 ਮਾਰਚ (ਸ.ਬ.) ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਸੀਟੂ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਵਿੱਚ ਹੋਈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਦੱਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਹਰਜੀਤ ਕੌਰ ਨੇ ਕਿਹਾ ਕਿ 20 ਮਾਰਚ ਨੂੰ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਸ੍ਰੀ ਸੁਰੇਸ਼ ਕੁਮਾਰ ਨਾਲ ਮੀਟਿੰਗ ਵਿੱਚ ਉਹਨਾਂ ਵਲੋਂ ਆਂਗਣਵਾੜੀ ਮੁਲਾਜਮਾਂ ਨਾਲ ਜੋ ਵਾਅਦੇ ਕੀਤੇ ਗਏ ਹਨ, ਜੇ ਉਹਨਾਂ ਵਾਅਦਿਆਂ ਨੂੰ ਜਲਦੀ ਹੀ ਪੂਰਾ ਨਾ ਕੀਤਾ ਗਿਆ ਤਾਂ ਆਂਗਣਵਾੜੀ ਵਰਕਰ ਲੰਮਾਂ ਸੰਘਰਸ ਸ਼ੁਰੂ ਕਰ ਦੇਣਗੀਆਂ| ਉਹਨਾਂ ਕਿਹਾ ਕਿ ਜਦੋਂ ਆਂਗਣਵਾੜੀ ਵਰਕਰਾਂ ਨੇ 23 ਅਕਤੂਬਰ ਤੋਂ 26 ਨਵੰਬਰ ਤੱਕ ਸੰਘਰਸ਼ ਕੀਤਾ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਮੀਟਿੰਗ ਲਈ ਛੇ ਵਾਰ ਸਮਾਂ ਦੇ ਕੇ ਵੀ ਕੋਈ ਵੀ ਮੀਟਿੰਗ ਆਂਗਣਵਾੜੀ ਵਰਕਰਾਂ ਨਾਲ ਨਹੀਂ ਕੀਤੀ ਸੀ| ਉਹਨਾਂ ਕਿਹਾ ਕਿ ਜੇ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁੜ ਸੰਘਰਸ ਕੀਤਾ ਜਾਵੇਗਾ| ਇਸ ਮੌਕੇ ਯੂਨੀਅਨ ਆਗੂ ਅੰਮ੍ਰਿਤਪਾਲ ਕੌਰ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *