ਆਂਧਰਾ ਪ੍ਰਦੇਸ਼: ਵਿਧਾਨ ਸਭਾ ਲਈ ਟੀ. ਡੀ. ਪੀ. ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਆਂਧਰਾ ਪ੍ਰਦੇਸ਼, 15 ਮਾਰਚ (ਸ.ਬ.) ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ਦੇ ਨਾਲ ਹੀ ਆਂਧਰਾ ਪ੍ਰਦੇਸ਼ ਵਿਧਾਨ ਸਭਾ ਲਈ ਚੋਣਾਂ ਕਰਵਾਈਆ ਜਾ ਰਹੀਆਂ ਹਨ| ਆਂਧਰਾ ਪ੍ਰਦੇਸ਼ ਵਿੱਚ ਰਾਜਨੀਤਿਕ ਪਾਰਟੀਆਂ ਇੱਕ ਦੂਜੇ ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ| ਇਨ੍ਹਾਂ ਸਾਰਿਆਂ ਦੇ ਵਿਚਾਲੇ ਤੇਲਗੂ ਦੇਸ਼ਮ ਪਾਰਟੀ (ਟੀ. ਡੀ. ਪੀ.) ਨੇ ਵਿਧਾਨਸਭਾ ਲਈ 126 ਉਮੀਦਵਾਰਾਂ ਦੇ ਨਾਂਵਾ ਦਾ ਐਲਾਨ ਕਰ ਦਿੱਤਾ ਹੈ|
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੇ ਨਾਲ-ਨਾਲ ਉਨ੍ਹਾਂ ਦਾ ਬੇਟਾ ਨਾਰਾ ਲੋਕੇਸ਼ ਵੀ ਚੋਣ ਲੜਨਗੇ|
ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ ਹੈ ਕਿ ਉਹ ਤਿਰੂਪਤੀ ਦੇ ਦਰਸ਼ਨ ਕਰਨ ਤੋਂ ਬਾਅਦ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਜਾਣਗੇ ਅਤੇ ਪਾਰਟੀ ਕੈਡਰਾਂ ਨਾਲ ਮੁਲਾਕਾਤ ਕਰਨਗੇ| 20 ਮਾਰਚ ਤੋਂ ਉਹ ਚੋਣ ਪ੍ਰਚਾਰ ਕਰਨਾ ਸ਼ੁਰੂ ਕਰਨਗੇ| ਨਾਇਡੂ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਬਦਲਾਅ ਲਈ ਹਨ| ਕੇਂਦਰ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਹੀ ਸੂਬੇ ਦਾ ਵਿਕਾਸ ਸੰਭਵ ਹੋ ਸਕੇਗਾ| ਆਂਧਰਾ ਪ੍ਰਦੇਸ਼ ਦੇ ਨਾਲ ਮੋਦੀ ਸਰਕਾਰ ਨੇ ਵਿਸ਼ਵਾਸਘਾਤ ਕੀਤਾ ਹੈ| ਸਪੈਸ਼ਲ ਸਟੇਟਸ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ|

Leave a Reply

Your email address will not be published. Required fields are marked *