ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ


ਈਸਟ ਗੋਦਾਵਰੀ, 30 ਅਕਤੂਬਰ (ਸ.ਬ.) ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਇਲਾਕੇ ਵਿੱਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ, ਉੱਥੇ ਹੀ ਕਈ ਲੋਕ ਜ਼ਖਮੀ ਹੋ ਗਏ ਹਨ| ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ|
ਘਟਨਾ ਈਸਟ ਗੋਦਾਵਰੀ ਜ਼ਿਲ੍ਹੇ ਦੇ ਥਾਂਟੀਕੋਂਡਾ ਪਿੰਡ ਦੀ ਹੈ| ਦੱਸਿਆ ਜਾ ਰਿਹਾ ਹੈ ਕਿ ਇਕ ਵੈਨ ਵਿਆਹ ਸਮਾਰੋਹ ਵਿੱਚ ਹਿੱਸਾ ਲੈ ਕੇ ਵਾਪਸ ਆ ਰਹੀ ਸੀ| ਇਸ ਵਿੱਚ 15 ਲੋਕ ਸਵਾਰ ਸਨ|
ਥਾਂਟੀਕੋਂਡਾ ਪਿੰਡ ਵਿੱਚ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ| ਉੱਥੇ ਹੀ ਕਈ ਲੋਕ ਜ਼ਖਮੀ ਹੋ ਗਏ| ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ| ਜਾਣਕਾਰੀ ਮਿਲਣ ਤੇ ਮੌਕੇ ਤੇ ਪਹੁੰਚੀ ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਅਤੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ|

Leave a Reply

Your email address will not be published. Required fields are marked *