ਆਂਧਰਾ ਪ੍ਰਦੇਸ਼ : ਸਕੂਲ ਬੱਸ ਹਾਦਸੇ ਦੀ ਸ਼ਿਕਾਰ, 17 ਵਿਦਿਆਰਥੀ ਜ਼ਖਮੀ

ਆਂਧਰਾ ਪ੍ਰਦੇਸ਼, 28 ਜਨਵਰੀ (ਸ.ਬ.) ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਵਿਚ ਅੱਜ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ| ਜਿਸ ਕਾਰਨ 15 ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ 2 ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਵਿਦਿਆਰਥੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਪੁਲੀਸ ਵਲੋਂ ਸਕੂਲ ਬੱਸ ਦੇ ਡਰਾਈਵਰ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *