ਆਈ. ਆਰ. ਸੀ. ਟੀ. ਸੀ. ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 28 ਜਨਵਰੀ (ਸ.ਬ.) ਦਿੱਲੀ ਦੀ ਇਕ ਅਦਾਲਤ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈ. ਆਰ. ਸੀ. ਟੀ. ਸੀ.) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰਾਜਦ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜਸਵੀ ਯਾਦਵ ਸਮੇਤ ਹੋਰਨਾਂ ਨੂੰ ਅੱਜ ਜ਼ਮਾਨਤ ਦੇ ਦਿੱਤੀ| ਜੱਜ ਅਰੁਣ ਭਾਰਦਵਾਜ ਨੇ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ਤੇ ਦੋਸ਼ੀਆਂ ਨੂੰ ਇਹ ਜ਼ਮਾਨਤ ਦਿੱਤੀ|
ਅਦਾਲਤ ਨੇ 19 ਜਨਵਰੀ ਨੂੰ ਇਨ੍ਹਾਂ ਤਿੰਨਾਂ ਨੂੰ ਮਿਲੀ ਅੰਤਰਿਮ ਜ਼ਮਾਨਤ ਦਾ ਸਮਾਂ ਵਧਾ ਦਿੱਤਾ ਸੀ, ਜੋ ਅੱਜ ਖਤਮ ਹੋ ਰਿਹਾ ਸੀ| ਇਹ ਮਾਮਲਾ ਆਈ. ਆਰ. ਸੀ. ਟੀ. ਸੀ. ਦੇ ਦੋ ਹੋਟਲਾਂ ਦਾ ਸੰਚਾਲਨ ਇਕਰਾਰਨਾਮਾ ਇਕ ਪ੍ਰਾਈਵੇਟ ਕੰਪਨੀ ਨੂੰ ਦੇਣ ਵਿਚ ਹੋਈਆਂ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ|

Leave a Reply

Your email address will not be published. Required fields are marked *