ਆਈ. ਐਨ. ਐਕਸ. ਮੀਡੀਆ ਕੇਸ ਵਿੱਚ ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਗ੍ਰਿਫ਼ਤਾਰੀ ਤੇ 28 ਸਤੰਬਰ ਤੱਕ ਲਗਾਈ ਰੋਕ

ਨਵੀਂ ਦਿੱਲੀ, 1 ਅਗਸਤ (ਸ.ਬ.) ਆਈ. ਐਨ. ਐਕਸ. ਮੀਡੀਆ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ| ਅਦਾਲਤ ਨੇ ਚਿਦੰਬਰਮ ਦੀ ਗ੍ਰਿਫ਼ਤਾਰੀ ਉੱਤੇ ਰੋਕ 28 ਸਤੰਬਰ ਤੱਕ ਵਧਾ ਦਿੱਤੀ ਹੈ| ਇਸ ਤੋਂ ਪਹਿਲਾਂ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਤਿੰਨ ਜੁਲਾਈ ਤੱਕ ਰੋਕ ਲਗਾਈ ਸੀ| ਸਾਬਕਾ ਵਿੱਤ ਮੰਤਰੀ ਨੇ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਰਜ ਕੀਤੀ ਸੀ| ਇਸ ਤੋਂ ਇਲਾਵਾ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਈ. ਐਨ. ਐਕਸ. ਮੀਡੀਆ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 4 ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ|

Leave a Reply

Your email address will not be published. Required fields are marked *