ਆਈ.ਟੀ.ਆਈ ਮੁਹਾਲੀ ਵੱਲੋਂ ਪੰਜਾਬੀ ਹਫਤੇ ਸੰਬੰਧੀ ਸਮਾਗਮ ਦਾ ਆਯੋਜਨ


ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਗਏ ਪੰਜਾਬੀ ਹਫਤਾ ਪ੍ਰੋਗਰਾਮ ਨੂੰ ਅਪਣਾਉਂਦਿਆਂ ਸਰਕਾਰੀ ਆਈ.ਟੀ. ਆਈ ਲੜਕੀਆਂ ਮੁਹਾਲੀ ਵੱਲੋਂ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਖਿਆਰਥਣਾਂ ਅਤੇ ਸੰਸਥਾ ਦੇ ਸਮੁੱਚੇ ਸਟਾਫ ਨੇ ਸ਼ਿਰਕਤ ਕਰਕੇ ਆਪਣੇ ਵਿਚਾਰ ਪੇਸ਼ ਕੀਤੇ|
ਇਸ ਮੌਕੇ ਵੱਖ-ਵੱਖ ਟਰੇਡਾਂ ਦੇ ਸਿਖਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਪ੍ਰਗਤੀ ਅਤੇ ਵਿਸਥਾਰ ਲਈ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ ਜਿਸ ਵਿੱਚ ਮੋਹਰੀ ਰਹਿਣ ਵਾਲੀਆਂ ਬੱਚੀਆਂ ਨੂੰ ਸੰਸਥਾ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਛਵੀ ਗੋਇਲ, ਸ਼੍ਰੀਮਤੀ ਸਰਿਤਾ ਕੁਮਾਰੀ, ਸ਼੍ਰੀਮਤੀ ਅੰਮ੍ਰਿਤਬੀਰ ਕੌਰ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਰੇਨੂ ਸ਼ਰਮਾ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਰੋਹਿਤ ਕੌਸ਼ਲ, ਸ਼੍ਰੀ ਮਨਿੰਦਰ ਸਿੰਘ, ਸ਼੍ਰੀ ਪਰਵਿੰਦਰ ਕੁਮਾਰ ਅਤੇ ਮਿਸ ਅਰਸ਼ਦੀਪ ਕੌਰ ਹਾਜਰ ਸਨ|

Leave a Reply

Your email address will not be published. Required fields are marked *