ਆਈ.ਟੀ.ਆਈ. ਮੁਹਾਲੀ ਵੱਲੋਂ ਸਵੈ-ਰੱਖਿਆ ਟ੍ਰੇਨਿੰਗ ਦਾ ਆਯੋਜਨ

ਐਸ.ਏ.ਐਸ.ਨਗਰ, 27 ਜਨਵਰੀ (ਸ.ਬ.) ਸਥਾਨਕ ਸਰਕਾਰੀ ਆਈ.ਟੀ.ਆਈ. (ਲੜਕੀਆਂ) ਵੱਲੋਂ ਸੰਸਥਾ ਵਿਖੇ ਸਵਰਾਜ ਇੰਜਨਜ਼ ਲਿ: ਮੁਹਾਲੀ ਦੇ ਸਹਿਯੋਗ ਨਾਲ ਇੱਕ ਦਿਨੀਂ ਸਵੈ-ਰੱਖਿਆ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਤਰ-ਰਾਸ਼ਟਰੀ ਮਾਹਿਰ ਸ਼੍ਰੀ ਸਤਪਾਲ ਸਿੰਘ ਰੀਹਲ ਜਨਰਲ ਸੱਕਤਰ ਤਕਨੀਕੀ ਡਾਇਰੈਕਟਰ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਅਤੇ ਸਾਥੀਆਂ ਵੱਲੋਂ ਲੜਕੀਆਂ ਨੂੰ ਆਤਮ ਸੁਰੱਖਿਆ ਲਈ ਅਹਿਮ ਨੁਕਤੇ ਸਿਖਾਏ ਗਏ।

ਇਸ ਟ੍ਰੇਨਿੰਗ ਕੈਂਪ ਵਿੱਚ 300 ਤੋਂ ਵਧੇਰੇ ਸਿਖਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸੰਸਥਾ ਦੀ ਪੀਲੀ-ਬੈਲਟ ਪ੍ਰਾਪਤ ਅਤੇ ਰਾਜ ਪੱਧਰੀ ਗੋਲਡ ਮੈਡਲਿਸਟ ਤਾਇਕਵਾਂਡੋ ਕੁਮਾਰੀ ਦੀਕਸ਼ਾ ਸ਼ਰਮਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਅੰਮ੍ਰਿਤਬੀਰ ਕੌਰ ਹੁੰਦਲ, ਸ਼੍ਰੀਮਤੀ ਸ਼ਰਨਜੀਤ ਕੌਰ, ਸ਼੍ਰੀਮਤੀ ਹਰਮਨਜੀਤ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਰੇਨੂੰ ਸ਼ਰਮਾ, ਸ਼੍ਰੀ ਰਾਕੇਸ਼ ਕੁਮਾਰ ਡੱਲਾ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਮਨਿੰਦਰਪਾਲ ਸਿੰਘ, ਸ਼੍ਰੀ ਅਵਤਾਰ ਸਿੰਘ, ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਰਮਨਦੀਪ ਕੌਰ, ਪਵਨਜੀਤ ਕੌਰ, ਜਿਯੋਤੀ, ਨੇਹਾ, ਟੀਸ਼ਾ ਅਤੇ ਅਸ਼ਵਨੀ ਵੀ ਹਾਜਿਰ ਸਨ।

Leave a Reply

Your email address will not be published. Required fields are marked *