ਆਈ. ਪੀ. ਐਲ. ਨਹੀਂ ਖੇਡਣਗੇ ਸੁਰੇਸ਼ ਰੈਨਾ ਯੂ. ਏ. ਈ. ਤੋਂ ਵਾਪਸ ਭਾਰਤ ਪਰਤੇ

ਨਵੀਂ ਦਿੱਲੀ, 29 ਅਗਸਤ (ਸ.ਬ.) ਆਈ. ਪੀ. ਐਲ. ਖੇਡਣ ਲਈ ਯੂ.ਏ.ਈ. ਪਹੁੰਚੇ ਚੇਨੱਈ ਸੁਪਰ ਕਿੰਗਸ ਦੇ ਬੱਲੇਬਾਜ ਸੁਰੇਸ਼ ਰੈਨਾ ‘ਵਿਅਕਤੀਗਤ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਆਗਾਮੀ ਪੜਾਅ ਤੋਂ ਹਟ ਗਏ ਹਨ| ਫ੍ਰੈਂਚਾਇਜੀ ਨੇ ਇਹ ਜਾਣਕਾਰੀ ਦਿੱਤੀ|
33 ਸਾਲਾ ਇਸ ਕ੍ਰਿਕਟਰ ਨੇ ਹਾਲ ਹੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਿਹਾ ਸੀ| ਸੀ.ਐਸ.ਕੇ. ਨੇ ਮੁੱਖ ਕਾਰਜਕਾਰੀ ਅਧਿਕਾਰੀ ਕਾਸ਼ੀ ਵਿਸ਼ਵਨਾਥਨ ਨੇ ਟਵੀਟ ਕਰਕੇ ਦੱਸਿਆ, ‘ਸੁਰੇਸ਼ ਰੈਨਾ ਨਿੱਜੀ ਕਾਰਨਾਂ ਤੋਂ ਭਾਰਤ ਪਰਤ ਆਏ ਹਨ ਅਤੇ ਆਈ.ਪੀ.ਐਲ. ਦੇ 13ਵੇਂ ਸੀਜ਼ਨ ਲਈ ਮੌਜੂਦ ਨਹੀਂ ਰਹਿਣਗੇ| ਚੇਨੱਈ ਸੁਪਰਕਿੰਗਸ ਇਸ ਦੌਰਾਨ ਸੁਰੇਸ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪੂਰਾ ਸਮਰਥਨ ਦੇਵੇਗਾ|’
ਧੋਨੀ ਦੀ ਟੀਮ ਚੇਨੱਈ ਸੁਪਰ ਕਿੰਗਜ਼ ਪਹਿਲਾਂ ਹੀ ਪਰੇਸ਼ਾਨੀ ਵਿਚ ਹੈ| ਬੀਤੇ ਦਿਨ ਖ਼ਬਰ ਆਈ ਸੀ ਕਿ ਸੀ.ਐਸ.ਕੇ. ਦੇ 13 ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ, ਜਿਸ ਵਿੱਚ ਇਕ ਤੇਜ਼ ਗੇਂਦਬਾਜ ਵੀ ਸ਼ਾਮਲ ਹੈ| ਜੋ 12 ਮੈਂਬਰ ਕੋਰੋਨਾ ਪੀੜਤ ਪਾਏ ਗਏ ਹਨ,  ਜਿਸ ਤੋਂ ਬਾਅਦ ਟੀਮ ਨੇ ਆਪਣਾ ਇਕਾਂਤਵਾਸ 1 ਸਤੰਬਰ ਤੱਕ ਵਧਾ ਦਿੱਤਾ| ਪੀੜਤਾਂ ਵਿਚ ਸਪੋਰਟ ਸਟਾਫ ਅਤੇ ਸੋਸ਼ਲ ਮੀਡੀਆ ਟੀਮ ਦੇ ਮੈਂਬਰ ਸ਼ਾਮਲ ਹਨ| ਇਸ ਦੇ ਨਾਲ ਹੀ ਇਕ ਤੇਜ਼ ਗੇਂਦਬਾਜ ਦੇ ਵੀ ਪੀੜਤ ਹੋਣ ਦੀ ਖਬਰ ਹੈ ਪਰ ਅਜੇ ਤੱਕ ਗੇਂਦਬਾਜ ਦੇ ਨਾਮ ਦੀ ਪੁਸ਼ਟੀ ਨਹੀਂ ਹੋ ਸਕੀ ਹੈ| ਭਾਰਤ ਵਿਚ ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਆਈ.ਪੀ.ਐਲ. ਦੇ ਆਗਾਮੀ ਸੀਜ਼ਨ ਦਾ ਆਯੋਜਨ ਸੰਯੁਕਤ ਅਰਬ ਅਮੀਰਾਤ ਵਿਚ 19 ਸਤੰਬਰ ਤੋਂ ਹੋ ਰਿਹਾ ਹੈ|

Leave a Reply

Your email address will not be published. Required fields are marked *