ਆਜਾਦੀ ਦਿਵਸ ਸਮਾਰੋਹ ਮੌਕੇ ਮੁਹਾਲੀ ਵਿੱਚ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰ ਲਹਿਰਾਉਣਗੇ ਤਿਰੰਗਾ

ਐਸ.ਏ.ਐਸ.ਨਗਰ 10 ਅਗਸਤ (ਸ.ਬ.) ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਇਸ ਤਿਉਹਾਰ ਨੂੰ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੇ ਸਾਂਝੇ ਤੌਰ ਤੇ ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਦਿੱਤੀ| ਜਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਅਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਹ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ|
ਅਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਵੱਲੋਂ ਦੇਸ਼ ਪਿਆਰ ਅਤੇ ਵੱਖ-ਵੱਖ ਰਾਜਾਂ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਭਲਕੇ 11 ਅਗਸਤ ਨੂੰ ਵੀ ਸਰਕਾਰੀ ਕਾਲਜ ਵਿਖੇ ਹੀ ਰੱਖੀ ਗਈ ਹੈ|

Leave a Reply

Your email address will not be published. Required fields are marked *