ਆਜਾਦੀ ਦਿਹਾੜਾ ਮਨਾਇਆ

ਐਸ ਏ ਐਸ ਨਗਰ, 17 ਅਗਸਤ (ਸ.ਬ.) ਦਸ਼ਮੇਸ਼ ਖਾਲਸਾ ਪਬਲਿਕ ਸੀ.ਸੈ.ਸਕੂਲ ਫੇਜ਼-3ਬੀ1 ਮੁਹਾਲੀ ਵਿਖੇ ਆਜਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਆਜਾਦੀ ਦੇ ਮਹੱਤਵ ਬਾਰੇ ਦੱਸਿਆ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ| ਅਖੀਰ ਵਿੱਚ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ ਅਤੇ ਬੱਚਿਆਂ ਨੂੰ ਲੱਡੂ ਵੰਡੇ ਗਏ|
ਇਸ ਮੌਕੇ ਗੁਰਦੁਆਰਾ ਸਾਚਾ ਧਨ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ, ਸਕੂਲ ਦੇ ਕਨਵੀਨਰ ਸ੍ਰ. ਜਗਜੀਤ ਸਿੰਘ ਅਤੇ ਹੋਰ ਕਮੇਟੀ ਮੈਂਬਰ ਵੀ ਹਾਜਿਰ ਸਨ|

Leave a Reply

Your email address will not be published. Required fields are marked *