ਆਜਾਦੀ ਦਿਹਾੜੇ ਦੇ ਸੰਬਧ ਵਿੱਚ ਬੂਟੇ ਲਗਾਏ

ਐਸ.ਏ.ਐਸ.ਨਗਰ, 14 ਅਗਸਤ (ਸ.ਬ.) ਸਥਾਨਕ ਫੇਜ਼ 3ਬੀ2 ਦੇ ਐਚ.ਐਮ. ਹਾਊਸਿੰਗ ਦੇ ਪਾਰਕ ਵਿਖੇ ਆਜਾਦੀ ਦਿਹਾੜੇ ਦੇ ਸੰਬਧ ਵਿੱਚ ਵਾਤਾਵਰਣ ਦੀ ਸ਼ੁਧਤਾ ਲਈ ਨਿੰਮ ਦੇ ਬੂਟੇ ਲਗਾਏ ਗਏ|
ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ ਤਾਂ ਜੋ ਵੱਧਦੇ ਪ੍ਰਦੂਸ਼ਣ ਤੇ ਕਾਬੂ ਕੀਤਾ ਜਾ ਸਕੇ| ਉਹਨਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸੰਭਾਲ ਵੀ ਉਨੀ ਹੀ ਜਰੂਰੀ ਹੈ|
ਇਸ ਮੌਕੇ ਐਚ.ਐਮ. ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰ. ਅਮਰਜੀਤ ਸਿੰਘ, ਤੇਜਿੰਦਰ ਸਿੰਘ, ਨਰਿੰਦਰ ਸਿੰਘ, ਦਵਿੰਦਰ ਸਿੰਘ, ਬੀ.ਐਸ. ਮਲਚੰਦਾ ਅਤੇ ਬੱਚਿਆਂ ਵਲੋਂ ਵੀ ਯੋਗਦਾਨ ਦਿੱਤਾ ਗਿਆ|

Leave a Reply

Your email address will not be published. Required fields are marked *