ਆਜਾਦ ਗਰੁਪ ਦੀ ਉਮੀਦਵਾਰ ਗੁਰਮੀਤ ਕੌਰ ਵਲੋਂ ਚੋਣ ਪ੍ਰਚਾਰ ਤੇਜ਼

ਐਸ ਏ ਐਸ ਨਗਰ, 9 ਫਰਵਰੀ (ਆਰ ਪੀ ਵਾਲੀਆ ) ਵਾਰਡ ਨੰਬਰ 50 ਤੋਂ ਨਗਰ ਨਿਗਮ ਦੀ ਚੋਣ ਲੜ ਰਹੇ ਆਜ਼ਾਦ ਗਰੁੱਪ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਨੇ ਆਪਣੇ ਸਮਰਥਕਾਂ ਦੇ ਨਾਲ ਪ੍ਰਚਾਰ ਤੇਜ਼ ਕਰ ਦਿੱਤਾ ਹੈ।

ਇਸ ਮੌਕੇ ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਕਿ ਮੁਹਾਲੀ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਨਗਰ ਨਿਗਮ ਦੇ ਮੇਅਰ ਸz. ਕੁਲਵੰਤ ਸਿੰਘ ਦੀ ਅਗਵਾਈ ਵਿਚ ਹੋਇਆ ਹੈ। ਉਹਨਾਂ ਵਲੋਂ ਵੀ ਆਪਣੇ ਕਂੌਸਲਰ ਦੇ ਕਾਰਜਕਾਲ ਦੌਰਾਨ ਆਪਣੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ ਉਪਰਾਲੇ ਕੀਤੇ ਗਏ। ਹੁਣ ਵੀ ਉਹ ਵਿਕਾਸ ਦੇ ਮੁੱਦੇ ਤੇ ਵੋਟਰਾਂ ਤੋਂ ਵੋਟਾਂ ਮੰਗ ਰਹੇ ਹਨ।

ਉਹਨਾਂ ਕਿਹਾ ਕਿ ਉਹ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਭਲੀ ਭਾਂਤੀ ਸਮਝਦੇ ਹਨ, ਇਸ ਲਈ ਉਹ ਹਮੇਸ਼ਾ ਵਾਰਡ ਵਾਸੀਆਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *