ਆਜਾਦ ਗਰੁੱਪ ਦੇ ਦਫਤਰ ਵਿੱਚ ਹੋਏ ਹਮਲੇ ਦੌਰਾਨ ਆਜ਼ਾਦ ਉਮੀਦਵਾਰ ਦੀ ਪਗੜੀ ਉਤਾਰਨ ਦਾ ਮਾਮਲਾ ਭਖਿਆ ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਦਖ਼ਲ ਮੰਗਿਆ

ਐਸ.ਏ.ਐਸ.ਨਗਰ, 27 ਜਨਵਰੀ (ਸ.ਬ.) ਨਗਰ ਨਿਗਮ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਛੱਡ ਕੇ ਅਜ਼ਾਦ ਗਰੁੱਪ ਵਿੱਚ ਸ਼ਾਮਿਲ ਹੋਏ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਬੀਤੇ ਦਿਨੀਂ ਸੈਕਟਰ 79 ਮੁਹਾਲੀ ਦਫ਼ਤਰ ਵਿੱਚ ਵੜ ਕੇ ਹਮਲਾ ਕਰਨ ਅਤੇ ਪਗੜੀ ਉਤਾਰਨ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖ ਗਿਆ ਹੈ ਅਤੇ ਪੰਜਾਬ ਰੋਡਵੇਜ ਕਰਮਚਾਰੀ ਦਲ ਨੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖਲ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਬੀਰ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ ਦੀ ਇੱਕ ਹੰਗਾਮੀ ਮੀਟਿੰਗ ਵਿੱਚ ਪਿਛਲੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੁਹਾਲੀ ਸ਼ਹਿਰ ਦੇ ਸੈਕਟਰ 79 ਵਿਖੇ ਅਜ਼ਾਦ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਪਗੜੀ ਲਾਹੁਣ ਦੀ ਵੀਡੀਓ ਪਾ ਕੇ ਗਾਲਾਂ ਕੱਢਣ ਦੀ ਨਿਖੇਧੀ ਕਰਦਿਆਂ ਅਕਾਲ ਤਖਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸz. ਰਘੁਬੀਰ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਪਗੜੀ ਦੀ ਬੇਅਦਬੀ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਮਾੜੀ ਹਰਕਤ ਕਰਨ ਦੀ ਜੁਰੱਅਤ ਨਾ ਕਰ ਸਕੇ। ਮੀਟਿੰਗ ਵਿੱਚ ਪੰਜਾਬ ਰੋਡਵੇਜ਼ ਚੰਡੀਗੜ੍ਹ ਡਿਪੂ ਦੇ ਪ੍ਰਧਾਨ ਜਗਦੀਸ਼ ਸਿੰਘ ਸੋਹਾਣਾ, ਰਾਜਵੀਰ ਸਿੰਘ ਟਿਵਾਣਾ ਜਨਰਲ ਸਕੱਤਰ, ਰੋਪੜ ਡਿਪੂ ਦੇ ਪ੍ਰਧਾਨ ਸਰਬਜੀਤ ਸਿੰਘ ਗੋਸਲ, ਜਨਰਲ ਸਕੱਤਰ ਤਰਲੋਚਨ ਸਿੰਘ, ਨੰਗਲ ਡਿਪੂ ਦੇ ਪ੍ਰਧਾਨ ਤਲਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਅਮਰੀਕ ਸਿੰਘ, ਲੁਧਿਆਣਾ ਡਿਪੂ ਦੇ ਦਰਸ਼ਨ ਸਿੰਘ ਘੁਲਾਲ ਅਤੇ ਹੋਰ ਆਗੂ ਅਤੇ ਮੈਂਬਰ ਸ਼ਾਮਿਲ ਹੋਏ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਆਜ਼ਾਦ ਗਰੁੱਪ ਦੇ ਉਕਤ ਦਫ਼ਤਰ ਵਿੱਚ ਹਮਲਾ ਕਰਨ ਵਾਲੇ ਇੱਕ ਵਿਅਕਤੀ ਦੀ ਵੀਡੀਓ ਵੀ ਵਾਇਰਲ ਹੋਈ ਜਿਸ ਵਿੱਚ ਉਹ ਸ਼ਰੇਆਮ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਉਹ ਪਰਵਿੰਦਰ ਸੋਹਾਣਾ ਦੀ ਪੱਗ ਲੈ ਆਏ ਹਨ। ਇਸ ਮਾਮਲੇ ਵਿੱਚ ਪੁਲੀਸ ਨੇ ਐਫ. ਆਈ. ਆਰ. ਵੀ ਦਰਜ ਕਰ ਲਈ ਹੈ।

Leave a Reply

Your email address will not be published. Required fields are marked *