ਆਜਾਦ ਗਰੁੱਪ ਵਲੋਂ ਵਾਰਡ ਨੰਬਰ 9 ਦੀ ਉਮੀਦਵਾਰ ਸਰਬਜੀਤ ਕੌਰ ਮਾਨ ਵਲੋਂ ਚੋਣ ਪ੍ਰਚਾਰ ਤੇਜ

ਐਸ ਏ ਐਸ ਨਗਰ, 1 ਫ਼ਰਵਰੀ (ਸ.ਬ.) 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਮੁਹਾਲੀ ਦੇ ਵਾਰਡ ਨੰਬਰ 9 ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜਾਦ ਗਰੁੱਪ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਨ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਹੋਰ ਵਸਨੀਕ ਵੀ ਚੋਣ ਪ੍ਰਚਾਰ ਕਰ ਰਹੇ ਹਨ।

ਇਸ ਮੌਕੇ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਸ਼ਹਿਰ ਦੇ ਲੋਕ ਵਿਕਾਸ ਚਾਹੁੰਦੇ ਹਨ ਅਤੇ ਮੇਅਰ ਕੁਲਵੰਤ ਸਿੰਘ ਨੇ ਆਪਣੇ ਪਿਛਲੇ ਕਾਜਕਾਲ ਦੌਰਾਨ ਬਿਨਾ ਕਿਸੇ ਪੱਖਪਾਤ ਦੇ ਸ਼ਹਿਰ ਦਾ ਰਬਪੱਖੀ ਵਿਕਾਸ ਹੋਹਿਆ ਹੈ। ਉਹਨਾਂ ਕਿਹਾ ਕਿ ਉਹ ਵਿਕਾਸ ਦੇ ਮੁੱਦੇ ਤੇ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਨੂੰ ਵੋਟਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਮਾਨ, ਭੁਪਿੰਦਰ ਸਿੰਘ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਗੁਰਮਨਜੋਤ ਸਿੰਘ, ਗੈਰੀ ਸਭਰਵਾਲ, ਅੰਕੁਰ, ਤਰਨਦੀਪ ਸਿੰਘ, ਟਹਿਲ ਸਿੰਘ, ਭਲਿੰਦਰ ਸਿੰਘ ਮਾਨ ਵੀ ਹਾਜਿਰ ਸਨ।

Leave a Reply

Your email address will not be published. Required fields are marked *