ਆਧੁਨਿਕ ਤਕਨੀਕ ਨਾਲ ਉਸਾਰੀ ਜਾਵੇ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਦੀ ਇਮਾਰਤ : ਸਿੱਧੂ

ਆਧੁਨਿਕ ਤਕਨੀਕ ਨਾਲ ਉਸਾਰੀ ਜਾਵੇ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਦੀ ਇਮਾਰਤ : ਸਿੱਧੂ
ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦੀ ਗਰਾਂਟ ਦਿੱਤੀ
ਐਸ.ਏ.ਐਸ ਨਗਰ, 31 ਮਾਰਚ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਸੈਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਹਲਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ 20 ਲੱਖ ਰੁਪਏ ਦੀ ਗਰਾਂਟ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਸੌਪਿਆ| ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ| ਇਥੇ ਇਹ ਵਰਨਣ ਯੋਗ ਕਿ ਕਰੀਬ ਦੋ ਸਾਲ ਪਹਿਲਾਂ ਇਸ ਸਕੂਲ ਦੀ ਇਮਾਰਤ ਨੂੰ ਸਰਕਾਰ ਵੱਲੋਂ ਅਨਸੇਫ ਕਰਾਰ ਦੇ ਕੇ ਢਹਿ ਢੇਰੀ ਕਰ ਦਿੱਤਾ ਸੀ ਅਤੇ ਉਸ ਸਮੇਂ ਤੋਂ ਹੀ ਸਕੂਲ ਪਿੰਡ ਦੇ ਇਕ ਨਿੱਜੀ ਘਰ ਵਿੱਚ ਚੱਲ ਰਿਹਾ ਸੀ|
ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਚਾਇਤ ਆਪਣੀ ਪੂਰੀ ਜਿੰਮੇਵਾਰੀ ਨਾਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਅਧੁਨਿਕ ਤਕਨੀਕ ਨਾਲ ਕਰਵਾਏ ਅਤੇ ਵਰਤੇ ਜਾਣ ਵਾਲੇ ਮੈਟਰੀਅਲ ਦੀ ਗੁਣਵੰਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ| ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ 20 ਲੱਖ ਰੁਪਏ ਦੀ ਰਕਮ ਯਕਮੁਸ਼ਤ ਦਿੱਤੀ ਗਈ ਹੈ| ਉਨ੍ਹਾਂ ਕਿਹਾ ਕਿ ਹੁਣ ਪੁਰਾਣੇ ਸਮੇਂ ਦੀਆਂ ਗੱਲਾਂ ਨਹੀਂ ਰਹੀਆਂ ਅਤੇ ਜਿੰਨੀ ਗਰਾਂਟ ਜਾਂ ਪਿੰਡ ਵੱਲੋਂ ਯੋਗਦਾਨ ਦਿੱਤਾ ਜਾਵੇਗਾ ਉਹ ਪੂਰਣ ਵਿੱਚ ਸਕੂਲ ਦੀ ਇਮਾਰਤ ਅਤੇ ਬੁਨਿਆਦੀ ਢਾਂਚੇ ਤੇ ਹੀ ਖਰਚ ਹੋਵੇਗਾ | ਇਸ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀ ਹੋਣ ਦਿੱਤੀ ਜਾਵੇਗੀ|
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਬਜਟ ਵਿੱਚ ਮੁਹਾਲੀ ਵਿਖੇ ਮੈਡੀਕਲ ਕਾਲਜ ਬਣਾਉਣ ਦੀ ਤਜਵੀਜ਼ ਪਾਸ ਕੀਤੀ ਗਈ ਹੈ ਅਤੇ ਮੈਡੀਕਲ ਕਾਲਜ ਦੇ ਨਾਲ-ਨਾਲ ਮੁਹਾਲੀ ਵਿਖੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਇਕ ਆਲਾ ਦਰਜ਼ੇ ਦੀ ਸ਼ੂਟਿੰਗ ਰੇਜ਼ ਬਣਾਉਣ ਦੀ ਵੀ ਤਜਵੀਜ਼ ਹੈ| ਸਨੇਟਾ ਵਿਖੇ ਆਈ.ਟੀ ਪਾਰਕ ਦੀ ਸਥਾਪਨਾ ਕੀਤੀ ਜਾਵੇਗੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾ, ਸੀਨੀਅਰ ਕਾਂਗਰਸੀ ਆਗੂ ਨਾਮਧਾਰੀ ਭਗਤ ਸਿੰਘ ਮੋਲੀ ਬੈਦਵਾਨ,ਬਲਾਕ ਕਾਂਗਰਸ ਕਮੇਟੀ ਦਿਹਾਤੀ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਹਰਚਰਨ ਸਿੰਘ ਸਰਪੰਚ, ਸਰੁਜੀਤ ਸਿੰਘ ਸਾਬਕਾ ਸਰਪੰਚ, ਹਰਜੰਗ ਸਿੰਘ, ਸੂਬੇਦਾਰ ਕਰਮ ਸਿੰਘ, ਧਰਮ ਸਿੰਘ ਸੋਹਲ ਸਾਬਕਾ ਸਰਪੰਚ, ਗੁਰਮੇਲ ਸਿੰਘ ਪੰਚ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੈਦਪਰ ਸ੍ਰੀਮਤੀ ਜਸਵੀਰ ਕੌਰ, ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਸ੍ਰੀਮਤੀ ਗੁਰਪ੍ਰੀਤ ਕੌਰ, ਮਾਸਟਰ ਰਣਧੀਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ|

Leave a Reply

Your email address will not be published. Required fields are marked *