ਆਨਲਾਈਨ ਵਿਦਿਅਕ ਮੁਕਾਬਲਿਆਂ ਵਿੱਚ ਚਰਨਪ੍ਰੀਤ ਕੌਰ ਨੇ ਬਲਾਕ ਵਿੱਚ ਪਹਿਲਾਂ ਅਤੇ ਜਿਲ੍ਹੇ ਦੂਜਾ ਸਥਾਨ ਪ੍ਰਾਪਤ ਕੀਤਾ

ਐਸ.ਏ.ਐਸ.ਨਗਰ, 14 ਸਤੰਬਰ (ਸ.ਬ.)  ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚ ਬਲਾਕ ਪੱਧਰੀ  ਭਾਸ਼ਣ ਅਤੇ ਕਵਿਤਾ ਮੁਕਾਬਲੇ ਵਿੱਚੋਂ ਚਰਨਪ੍ਰੀਤ ਕੌਰ (ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 11 ਸੈਂਟਰ ਫੇਜ਼ 9) ਨੇ ਬਲਾਕ ਵਿੱਚ ਪਹਿਲਾਂ ਅਤੇ ਜਿਲ੍ਹੇਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ ਹੈ|
ਇਸ ਮੌਕੇ ਸੈਂਟਰ ਹੈਡ ਟੀਚਰ ਸ਼੍ਰੀ ਜਸਵੀਰ ਸਿੰਘ (ਸਟੇਟ ਅਵਾਰਡੀ)            ਫੇਜ਼ 9, ਸ਼੍ਰੀਮਤੀ ਰਮਿੰਦਰ ਕੌਰ, ਜਸਵਿੰਦਰ ਸਿੰਘ ਹੈਡ ਟੀਚਰ ਫੇਜ਼ 11 ਅਤੇ ਕਲਾਸ ਟੀਚਰ ਰਵਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਹੋ ਕੇ ਚਰਨਪ੍ਰੀਤ ਕੌਰ ਨੇ ਆਪਣੇ ਸਕੂਲ ਦੇ ਨਾਲ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ|

Leave a Reply

Your email address will not be published. Required fields are marked *