ਆਨ ਲਾਈਨ ਪੋਰਟਲ ਤੇ ਕੀਤੀ ਜਾ ਸਕਦੀ ਹੈ ਨਾਜਾਇਜ਼ ਮਾਈਨਿੰਗ ਸ਼ਿਕਾਇਤ : ਮਾਨ

ਐਸ.ਏ.ਐਸ. ਨਗਰ, 19 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਨ-ਲਾਈਨ ਪੋਰਟਲ ਚਲਾਇਆ ਜਾ ਰਿਹਾ ਹੈ| ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ (ਜਿਹੜੇ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਸਬੰਧੀ ਨੋਡਲ ਅਫਸਰ ਵੀ ਹਨ) ਨੇ ਦੱਸਿਆ ਕਿ ਸਰਕਾਰ ਵੱਲੋਂ ਆਨ ਲਾਈਨ ਪੋਰਟਲ (ਮਮਮ|ਬਚਲ;ਜਫਪਗਜਕਡ.ਅਫਕਬਲ|ਪਰਡ|ਜਅ) ਚਲਾਇਆ ਜਾ ਰਿਹਾ ਹੈ, ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ| ਇਸ ਪੋਰਟਲ ਤੇ ਦਰਜ ਕਰਵਾਈ ਸ਼ਿਕਾਇਤ ਸਿੱਧੇ ਤੌਰ ਡਾਇਰੈਕਟਰ ਮਾਈਨਿੰਗ ਅਤੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕੋਲ ਪੁੱਜਦੀ ਹੈ, ਜਿਸ ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ

Leave a Reply

Your email address will not be published. Required fields are marked *