ਆਪਣੇ ਘਰਾਂ ਤੇ ਕਾਲੇ ਝੰਡੇ ਲਗਾਉਣ ਕਿਸਾਨ ਤੇ ਮਜਦੂਰ : ਜਗਸੀਰ ਸਿੰਘ ਕਰੜਾ


ਪਟਿਆਲਾ, 4 ਨਵੰਬਰ (ਜਸਵਿੰਦਰ ਸੈਂਡੀ) ਕਿਸਾਨ ਮਜ਼ਦੂਰ ਸੰਘਰਸ਼ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ ਜਗਸੀਰ ਸਿੰਘ ਕਰੜਾ ਅਤੇ ਪਾਰਟੀ ਦੇ ਸੂਬਾ ਪ੍ਰਚਾਰ ਸਕੱਤਰ ਸ੍ਰ.  ਕਰਮਜੀਤ ਸਿੰਘ ਗੱਡੁ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਧੱਕੇ ਨਾਲ ਲਾਗੂ ਕੀਤੇ ਗਏ ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ 5 ਨਵੰਬਰ ਨੂੰ ਸਵੇਰੇ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੰਜਾਬ ਅਤੇ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦੇ ਨਾਲ ਕਿਸਾਨ ਅਤੇ ਮਜਦੂਰ ਆਪਣੇ ਘਰਾਂ ਤੇ ਕਾਲੇ ਝੰਡੇ ਲਗਾਉਣ|
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਪਣੇ ਕਾਰਪੋਰੇਟ ਦੋਸਤਾਂ ਅਬਾਨੀ ਤੇ ਅਡਾਨੀ ਨੂੰ ਪੰਜਾਬ ਦੀ ਖੇਤੀ ਤੇ ਕਬਜ਼ਾ ਕਰਵਾਉਣਾ ਚਾਹੁੰਦੇ ਹਨ| ਉਹਨਾਂ ਕਿਹਾ ਕਿ ਜੇ ਇਹਨਾਂ ਕਾਰਪੋਰੇਟ ਘਰਾਣਿਆਂ ਦਾ ਪੰਜਾਬ ਦੀ ਖੇਤੀ ਤੇ ਕਬਜ਼ਾ ਹੋ ਗਿਆ ਤਾਂ ਕਿਸਾਨ ਬਰਬਾਦ ਹੋ ਜਾਵੇਗਾ ਤੇ ਪੰਜਾਬ ਇਹਨਾਂ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਹੋ ਜਾਵੇਗਾ|

Leave a Reply

Your email address will not be published. Required fields are marked *