ਆਪਸੀ ਭਾਈਚਾਰਾ ਕਾਇਮ ਰੱਖਣ ਦੀ ਲੋੜ : ਬੀ ਸੀ ਪ੍ਰੇਮੀ

ਬਲੌਂਗੀ, 19 ਨਵੰਬਰ (ਪਵਨ ਰਾਵਤ ) ਬਲੌਂਗੀ ਦੇ ਸਮਾਜ ਸੇਵੀ ਆਗੂ ਸ੍ਰੀ ਬੀ ਸੀ ਪ੍ਰੇਮੀ ਨੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਸਬੰਧੀ ਕਿਹਾ ਕਿ ਰਾਜਸੀ ਲੋਕ ਇਕ ਦੂਜੇ ਤੇ ਪੰਜਾਬ ਦਾ ਮਾਹੌਲ ਵਿਗਾੜਨ ਲਈ ਦੂਸ਼ਣ ਬਾਜੀ ਕਰ ਰਹੇ ਹਨ, ਜੋ ਕਿ ਠੀਕ ਨਹੀਂ ਹੈ|
ਉਹਨਾਂ ਕਿਹਾ ਕਿ ਪੰਜਾਬ ਦਾ ਵਸਨੀਕ ਹੋਣ ਦੇ ਨਾਤੇ ਸਿਆਸੀ ਰਾਜਨੀਤਿਕ ਪਾਰਟੀਆਂ ਨੂੰ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਵਾਲਿਆਂ ਵਿਰੁੱਧ ਇਕ ਜੁੱਟ ਹੋ ਕੇ ਪੰਜਾਬ ਵਿੱਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਨਾਉਣ ਲਈ ਯਤਨ ਕਰਨੇ ਚਾਹੀਦੇ ਹਨ|

Leave a Reply

Your email address will not be published. Required fields are marked *