ਆਪ ਆਗੂਆਂ ਨੇ ਕੀਤਾ ਆਜਾਦ ਗਰੁੱਪ ਦੇ ਉਮੀਦਵਾਰਾਂ ਦਾ ਪ੍ਰਚਾਰ

ਐਸ.ਏ.ਐਸ.ਨਗਰ, 11 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਦੀ ਤਾਰੀਖ ਲਗਭਗ ਨੇੜੇ ਆ ਚੁੱਕੀ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੱਖ-ਵੱਖ ਵਾਰਡਾਂ ਵਿੱਚ ਕੁਲਵੰਤ ਸਿੰਘ ਦੇ ਅਜਾਦ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।

ਇਸ ਚੋਣ ਮੁਹਿੰਮ ਦੌਰਾਨ ਆਪ ਦੇ ਸੀਨੀਅਰ ਆਗੂ ਸz. ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਇਨ੍ਹਾਂ ਪਾਰਟੀਆਂ ਦਾ ਬਦਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਬਦਲ ਲਈ ਅਜਾਦ ਗਰੁੱਪ ਸਭ ਤੋਂ ਵਧੀਆ ਬਦਲ ਦੇ ਤੌਰ ਤੇ ਸਾਹਮਣੇ ਆਇਆ ਹੈ ਜਿਸ ਨੂੰ ਆਪ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਅਜਾਦ ਗਰੁੱਪ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਜਾਵੇ ਤਾਂ ਜੋ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਮਿਲ ਸਕੇ।

ਇਸ ਦੌਰਾਨ ਵਾਰਡ ਨੰ. 6 ਤੋਂ ਹਰਜੀਤ ਕੌਰ, ਵਾਰਡ ਨੰ. 19 ਤੋਂ ਮਨਪ੍ਰੀਤ ਕੌਰ ਅਤੇ ਵਾਰਡ ਨੰ. 20 ਤੋਂ ਗੱਜਣ ਸਿੰਘ ਦੇ ਹੱਕ ਵਿੱਚ ਵਸਨੀਕਾਂ ਦੇ ਘਰੋਂ ਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਵੋਟਰ ਪਰਚੀਆਂ ਵੰਡੀਆਂ ਗਈਆਂ। ਇਸ ਮੌਕੇ ਆਪ ਆਗੂ ਜੋਗਿੰਦਰ ਸਿੰਘ ਜੋਗੀ, ਮਨਦੀਪ ਮਟੌਰ, ਕਰਨੈਲ ਸਿੰਘ ਅਤੇ ਹੋਰ ਹਾਜਿਰ ਸਨ।

Leave a Reply

Your email address will not be published. Required fields are marked *