ਆਪ ਆਗੂਆਂ ਵਲੋਂ ਜੀਰਕਪੁਰ ਦੇ ਵਪਾਰੀਆਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਬਲਬੀਰ ਸਿੰਘ ਅਤੇ ਜਿਲ੍ਹਾ ਮੁਹਾਲੀ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਜੀਰਕਪੁਰ ਦੇ ਵਪਾਰੀਆਂ ਦਾ ਇਕ ਵਫਦ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲਿਆ ਅਤੇ ਇੱਕ ਮੰਗ ਪੱਤਰ ਦੇ ਕੇ ਜੀਰਕਪੁਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ|
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੀਰਕਪੁਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ           ਅਨੇਕਾਂ ਹੀ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਨਗਰ ਕੌਂਸਲ ਜੀਰਕਪੁਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ| ਉਹਨਾਂ ਕਿਹਾ ਕਿ ਜੀਰਕਪੁਰ ਦੇ ਦੁਕਾਨਦਾਰ ਅਤੇ ਵਪਾਰੀ ਹਰ ਸਾਲ ਹੀ ਲੱਖਾਂ ਰੁਪਏ ਟੈਕਸ ਦੇ ਰੂਪ ਵਿੱਚ ਸਰਕਾਰ ਨੂੰ ਦਿੰਦੇ ਹਨ| ਨਗਰ ਕੌਂਸਲ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਜੀਰਕਪੁਰ ਵਿਖੇ ਕੋਈ ਵੀ ਸੁਵਿਧਾ ਨਹੀਂ ਦਿੱਤੀ ਗਈ| ਉਹਨਾਂ ਕਿਹਾ ਕਿ ਜੀਰਕਪੁਰ ਵਿਖੇ ਸਫਾਈ ਦਾ ਬੁਰਾ ਹਾਲ ਹੈ, ਥਾਂ ਥਾਂ ਕੁੜੇ ਦੇ ਢੇਰ ਅਤੇ ਗੰਦਗੀ ਪਈ ਹੈ|  ਇਸ ਤੋਂ ਇਲਾਵਾ ਉਥੇ ਸਟਰੀਟ ਲਾਈਟ ਦਾ ਵੀ ਕੋਈ ਪ੍ਰਬੰਧ ਨਹੀਂ ਹੈ| ਉਹਨਾਂ ਕਿਹਾ ਕਿ ਜੇ ਜਲਦੀ ਹੀ ਜੀਰਕਪੁਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕੀਤਾ ਜਾਵੇਗਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਪਾਰੀ ਵਿਜੇ ਕਪੂਰ, ਅਸ਼ੋਕ ਬਾਂਸਲ, ਸੀ ਐਲ ਗੋਇਲ, ਆਪ ਦੇ ਸੂਬਾ ਜਨਰਲ ਸਕੱਤਰ ਜਰਨੈਲ ਮੰਨੂ, ਹਲਕਾ ਇੰਚਾਰਜ ਨਰਿੰਦਰ ਸ਼ੇਰਗਿਲ,                    ਬਲਦੇਵ ਸਿੰਘ, ਦਿਲਾਵਰ ਸਿੰਘ,                   ਰਮੇਸ਼ ਸ਼ਰਮਾ, ਸਵਰਨਜੀਤ ਕੌਰ, ਉਰਮਲਾ, ਸਵਿਤਾ ਪੁਰੀ, ਜੇ ਐਸ ਸਰਾਏ, ਜਗਦੀਸ਼ ਵਾਲੀਆ ਵੀ ਮੌਜੂਦ ਸਨ|

Leave a Reply

Your email address will not be published. Required fields are marked *