ਆਪ ਦੇ ਜਿਲ੍ਹਾ ਜਨਰਲ ਸਕੱਤਰ ਮੁੰਦਰਾ ਵਲੋਂ ਅਸਤੀਫਾ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਆਮ ਆਦਮੀ ਪਾਰਟੀ ਦੀ ਕੇਂਦਰੀ ਅਗਵਾਈ ਵਲੋਂ ਸ੍ਰ. ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੀ ਵਿਰਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਦੇ ਖਿਲਾਫ ਅਸਤੀਫਾ ਦੇਣ ਵਾਲਿਆਂ ਵਿੱਚ ਪਾਰਟੀ ਦੇ ਜਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਐਡਵੋਕੇਟ ਸ੍ਰੀ ਰਾਜਬੀਰ ਸਿੰਘ ਮੁੰਦਰਾ ਵੀ ਸ਼ਾਮਿਲ ਹੋ ਗਏ ਹਨ|
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਮੁੰਦਰਾ ਨੇ ਕਿਹਾ ਕਿ ਪਾਰਟੀ ਵਲੋਂ ਗੈਰ ਸੰਵਿਧਾਨਕ ਢੰਗ ਅਖਤਿਆਰ ਕਰਦਿਆਂ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋ ਉਤਾਰਿਆ ਅਤੇ ਉਹਨਾਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਅਸਤੀਫਾ ਦਿੱਤਾ ਹੈ| ਉਹਨਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ|

Leave a Reply

Your email address will not be published. Required fields are marked *