ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’


ਨਵੀਂ ਦਿੱਲੀ, 8 ਦਸੰਬਰ (ਸ.ਬ.) ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ| ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ| ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ             ਕੇਜਰੀਵਾਲ ਨੂੰ ਪੁਲੀਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ| ਹਾਲਾਂਕਿ ਪੁਲੀਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ| ‘ਆਪ’ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ| 
‘ਆਪ’ ਨੇ ਟਵੀਟ ਕਰ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਘੂ ਸਰਹੱਦ ਤੋਂ ਆਉਣ ਮਗਰੋਂ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ| ਪਾਰਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਸਿੰਘੂ ਸਰਹੱਦ ਤੋਂ ਕਿਸਾਨਾਂ ਨੂੰ ਮਿਲ ਕੇ ਪਰਤੇ ਹਨ, ਉਦੋਂ ਤੋਂ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ| ਦਿੱਲੀ ਪੁਲੀਸ ਨੇ ਕੇਜਰੀਵਾਲ ਦੇ ਘਰ ਦੇ ਚਾਰੋਂ ਪਾਸੇ ਬੈਰੀਕੇਡ ਲਗਾ ਦਿੱਤੇ ਹਨ| ਗ੍ਰਹਿ ਮੰਤਰਾਲਾ ਦੇ ਹੁਕਮ ਤੋਂ ਬਾਅਦ ਉਨ੍ਹਾਂ ਨੂੰ ਨਜ਼ਰਬੰਦ ਵਾਲੀ ਸਥਿਤੀ ਵਿਚ ਰੱਖਿਆ ਗਿਆ ਹੈ| ਬੁਲਾਰੇ ਨੇ ਕਿਹਾ ਕਿ ਨਾ ਕਿਸੇ ਨੂੰ              ਕੇਜਰੀਵਾਲ ਦੇ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਬਾਹਰ| ਕਿਸਾਨ ਅੰਦੋਲਨ ਦਾ ਸਮਰਥਨ ਕਰਨ ਕਰਕੇ ਭਾਜਪਾ ਨੇ          ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੈ| 
ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨੀਂ ਹਰਿਆਣਾ-ਦਿੱਲੀ ਸਰਹੱਦ ਤੇ ਸਥਿਤ ਸਿੰਘੂ ਸਰਹੱਦ ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ| 

Leave a Reply

Your email address will not be published. Required fields are marked *