ਆਮ ਆਦਮੀ ਦੀ ਜੇਬ ਕੱਟ ਕੇ ਆਪਣਾ ੫੭ਾਨਾ ਭਰਨ ਵਿੱਚ ਲੱਗੀਆਂ ਹੋਈਆਂ ਹਨ ਕੇਂਦਰ ਤੇ ਸੂਬਾ ਸਰਕਾਰਾਂ : ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 17 ਫਰਵਰੀ (ਸ.ਬ.) ਪੈਟਰੋਲ, ਡੀ੭ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ੫ਿਲਾ੮ ਰੋਹ ਦਾ ਪ੍ਰਗਟਾਵਾ ਕਰਦਿਆਂ ੪zੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਸਣੇ ਦੇ੪ ਦੇ ੭ਿਆਦਾਤਰ ਰਾਜਾਂ ਵਿੱਚ ਪੈਟਰੋਲ, ਡੀ੭ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ ਤੇ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਪੈਟਰੋਲ, ਡੀ੭ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਜਿੱਥੇ ਆਮ ਲੋਕਾਂ ਵਿੱਚ ਨਾਰਾ੭ਗੀ ਵੱਧ ਰਹੀ, ਉੱਥੇ ਹੀ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਦੇ ਪੱਧਰ ਤੇ ਇਸ ੯ ਘੱਟ ਕਰਨ ੯ ਲੈ ਕੇ ਫਿਲਹਾਲ ਕੋਈ ਕਦਮ ਨਹੀ ਚੁੱਕੇ ਜਾ ਰਹੇ ਹਨ।

ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਕਈਂ ਵਰ੍ਹੇ ਸੂਬੇ ਵਿੱਚ ਸੱਤਾ ਵਿੱਚ ਰਹੀ ਅਕਾਲੀ ਦਲ (ਬਾਦਲ) ਤੇ ਨਿ੪ਾਨਾ ਸੇਧਦਿਆਂ ਸ਼ ਢੀਂਡਸਾ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਕੀਮਤਾਂ ਵੱਧਦੀਆਂ ਸਨ ਤਾਂ ਵਿਰੋਧੀ ਧਿਰ ਵਿਰੋਧ ਕਰਦੀ ਸੀ ਪਰ ਹੁਣ ਕਿਸੇ ਕੋਲ ਲੋਕਾਂ ਦੀ ਆਵਾ੭ ਬਣਨ ਦਾ ਸਮਾਂ ਹੀ ਨਹੀ ਹੈ।

ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਾਲ 2019੍ਰ20 ਵਿੱਚ ਕੇਂਦਰ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਤੇ ਐਕਸਾਈ੭ ਡਿਊਟੀ ਰਾਹੀਂ 3.34 ਲੱਖ ਕਰੋੜ ਰੁਪਏ ਇਕੱਠੇ ਕੀਤੇ ਸਨ। ਇਸ ਵੇਲੇ ਪੈਟਰੋਲ ਅਤੇ ਡੀ੭ਲ ਦੀ ਬੇਸ ਪ੍ਰਾਈਸ ਲਗਪਗ 30 ਰੁਪਏ ਹੈ। ਕੇਂਦਰ ਸਰਕਾਰ ਐਕਸਾਈ੭ ਡਿਊਟੀ ਦੇ ਰੂਪ ਵਿੱਚ 32 ਰੁਪਏ ਤੋਂ ਵੱਧ ਵਸੂਲ ਰਹੀ ਹੈ ਜਦਕਿ ਸੂਬਾ ਸਰਕਾਰ ਦਾ ਵੈਟ ਟੈਕਸ 20 ਰੁਪਏ ਦੇ ਲਗਪਗ ਹੈ। ਯਾਨੀ ਪੈਟਰੋਲ ਤੇ 61 ਫੀਸਦੀ ਅਤੇ ਡੀ੭ਲ ਤੇ 56 ਫੀਸਦੀ ਕੇਂਦਰ ਤੇ ਸੂਬਾ ਸਰਕਾਰਾਂ ਦੇ ਟੈਕਸ ਹਨ। ਅਜਿਹੇ ਵਿੱਚ ਆਮ ਆਦਮੀ ਦੀ ਜੇਬ ਕੱਟੀ ਜਾ ਰਹੀ ਹੈ ਪਰ ਸਰਕਾਰਾਂ ਆਪਣਾ ੫੭ਾਨਾ ਭਰਨ ਵਿੱਚ ਲੱਗੀਆਂ ਹੋਈਆਂ ਹਨ।

ਉਹਨਾਂ ਰੋਸ ਜਾਹਿਰ ਕੀਤਾ ਕਿ ਇੱਕ ਪਾਸੇ ਲਗਾਤਾਰ ਰਸੋਈ ਗੈਸ ਦੀਆਂ ਕੀਮਤਾਂ ਵਧਾਈ ਜਾ ਰਹੀਆਂ ਹਨ, ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ ਤੇ ਦਿੱਤੀ ਜਾਣ ਵਾਲੀ ਸਬਸਿਡੀ ਤੇ ਰੋਕ ਲਗਾਈ ਜਾ ਰਹੀ ਹੈ। ਇਸ ਤਰ੍ਹਾਂ ਆਮ ਆਦਮੀ ੯ ਦੋਹਰੀ ਮਾਰ ਪੈ ਰਹੀ ਹੈ।

ਉਨ੍ਹਾਂ ਕਿਹਾ ਕਿ ਮੰਹਿਗਾਈ ਤੇ ਕਾਬੂ ਪਾਉਣਾ ਸਰਕਾਰਾਂ ਦਾ ਕੰਮ ਹੈ। ਜਿਹੜੀ ਸਰਕਾਰ ਮਹਿੰਗਾਈ ੯ ਕਾਬੂ ਵਿੱਚ ਨਹੀ ਰੱਖ ਸਕਦੀ, ਉਸ ਦੇ ਕੰਮ ਕਰਨ ਨੀਅਤ ਲੋਕ ਪੱਖੀ ਨਹੀ ਹੁੰਦੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਕੇਂਦਰ ਸਰਕਾਰ ਦੇ ਨਾਲ੍ਰਨਾਲ ਸੂਬਾ ਸਰਕਾਰਾਂ ਵੀ ਮਹਿੰਗਾਈ ਤੇ ਨੱਥ ਪਾਉਣ ਵਿੱਚ ਫੇਲ੍ਹ ਸਾਬਿਤ ਹੋਈਆਂ ਹਨ। ਉਹਨਾਂ ਮੰਗ ਕੀਤੀ ਹੈ ਕਿ ਵਧੀਆਂ ਹੋਈਆਂ ਕੀਮਤਾਂ ਵਾਪਿਸ ਲਈਆਂ ਜਾਣ ਅਤੇ ਉਤਪਾਦ ਡਿਊਟੀ ਘੱਟ ਕਰ ਕੇ ਲੋਕਾਂ ੯ ਬੇਲਗਾਮ ਹੋ ਰਹੀ ਮਹਿੰਗਾਈ ਤੋਂ ਰਾਹਤ ਦਿੱਤੴ ਜਾਵੇ।

Leave a Reply

Your email address will not be published. Required fields are marked *