ਆਮ ਆਦਮੀ ਪਾਰਟੀ ਦੇ ਦੋਵਾਂ ਧੜਿਆਂ ਵਿੱਚ ਦੂਰੀਆਂ ਵਧੀਆਂ

ਚੰਡੀਗੜ੍ਹ, 6 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਨੇ ਪਾਰਟੀ ਤੋਂ ਬਾਗੀ ਹੋਏ ਵਿਧਾਇਕ ਸ੍ਰ. ਸੁਖਪਾਲ ਸਿੰਘ ਖਹਿਰਾ ਅਤੇ ਉਹਨਾਂ ਦੇ ਧੜੇ ਲਈ ਦਰਵਾਜ਼ੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ| ਬੀਤੇ ਦਿਨ ਸੁਖਪਾਲ ਖਹਿਰਾ ਧੜੇ ਦੇ ਫੈਸਲਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪਲਟਵਾਂ ਵਾਰ ਕੀਤਾ ਹੈ|
ਇਸ ਦੌਰਾਨ ਖਹਿਰਾ ਧੜੇ ਵਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਕਾਨੂੰਨੀ ਨੋਟਿਸ ਦੇਣ ਸੰਬੰਧੀ ਦਿੱਤੇ ਗਏ ਬਿਆਨ ਬਾਰੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਉਹ ਕੌਣ ਹੁੰਦੇ ਹਨ ਸਾਨੂੰ ਨੋਟਿਸ ਦੇਣ ਵਾਲੇ| ਉਹਨਾਂ ਕਿਹਾ ਕਿ ਖਹਿਰਾ ਧੜਾ ਤਾਂ ਖੁਦ ਹੀ ਪਾਰਟੀ ਵਿਰੁੱਧ ਬਾਗੀ ਕਾਰਵਾਈਆਂ ਕਰ ਰਿਹਾ ਹੈ| ਉਨ੍ਹਾਂ ਕਿਹਾ ਕਿ ਖਹਿਰਾ ਬੁਖਲਾਹਟ ਵਿੱਚ ਆ ਗਏ ਜਾਪਦੇ ਹਨ ਤੇ ਉਨ੍ਹਾਂ ਦੇ ਧੜੇ ਨੂੰ ਅਜਿਹਾ ਕਰਨ ਦਾ ਕੋਈ ਹੱਕ ਨਹੀਂ|
ਬੁੱਧ ਰਾਮ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਕੋਰ ਕਮੇਟੀ ਨੇ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰਨ ਦੀ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੂੰ ਸਿਫਾਰਸ਼ ਕੀਤੀ ਸੀ| ਪੀਏਸੀ ਵੱਲੋਂ ਬਾਅਦ ਵਿੱਚ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ| ਇਸ ਲਈ ਖਹਿਰਾ ਧੜਾ ਇਸ ਨੂੰ ਚੁਣੌਤੀ ਨਹੀਂ ਦੇ ਸਕਦਾ|
ਜਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੇ ਆਪਣੀ ਮੁਅੱਤਲੀ ਵਿਰੁੱਧ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ 22 ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਦਾ ਐਲਾਨ ਕੀਤਾ ਸੀ| ਖਹਿਰਾ ਧੜੇ ਨੇ ਇਲਜ਼ਾਮ ਲਾਇਆ ਸੀ ਕਿ ਪਾਰਟੀ ਵੱਲੋਂ ਖਹਿਰਾ ਤੇ ਸੰਧੂ ਨੂੰ ਗੈਰ-ਸੰਵਿਧਾਨਕ ਢੰਗ ਨਾਲ ਮੁਅੱਤਲ ਕੀਤਾ ਗਿਆ ਹੈ|

Leave a Reply

Your email address will not be published. Required fields are marked *