ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਕਸੀਜਨ ਦੀ ਜਾਂਚ ਮੁਹਿੰਮ ਆਰੰਭ

ਐਸ.ਏ.ਐਸ.ਨਗਰ, 12 ਸਤੰਬਰ (ਸ.ਬ.) ਆਮ ਆਦਮੀ ਪਾਰਟੀ ਦੇ ਹਲਕਾ ਐਸ.ਏ.ਐਸ. ਨਗਰ ਦੇ ਆਗੂਆਂ ਅਤੇ ਵਰਕਰਾਂ ਵਲੋਂ ਹਲਕਾ ਮੁਹਾਲੀ ਵਿੱਚ ਲੋਕਾਂ ਦੇ ਸਰੀਰ ਵਿੱਚ ਆਕਸੀਜਨ ਦੀ ਮਾਤਰਾ ਨੂੰ ਮਾਪਣ ਲਈ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਗੁਰਤੇਜ ਸਿੰਘ ਪਨੂੰ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਜੰਗ ਲਈ ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਖੂਨ ਵਿੱਚ ਆਕਸੀਜਨ ਦੀ ਮਾਤਰਾ ਨੂੰ ਮਾਪਣ ਲਈ ਆਕਸੀਜਨ ਜਾਂਚ                ਕੇਂਦਰ ਸਥਾਪਤ ਕਰ ਰਹੀ ਹੈ ਅਤੇ ਇਸੇ ਮੁਹਿੰਮ ਤਹਿਤ ਫੇਜ਼ 4, ਫੇਜ਼ 11, ਫੇਜ਼ 5  ਅਤੇ ਹੋਰਨਾਂ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ| 

Leave a Reply

Your email address will not be published. Required fields are marked *